24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਅਟਾਰੀ ਹੈਲਥ ਸੈਂਟਰਾਂ ਦੀ ਅਚਨਚੇਤ ਕੀਤੀ ਗਈ ਚੈਕਿੰਗ

ਅਟਾਰੀ ਸਰਹੱਦ (ਅੰਮ੍ਰਿਤਸਰ), (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - 14 ਜੁਲਾਈ- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ...

ਅਜੀਤ ਡੈਸਕ 14-07-2026

ਅਟਾਰੀ ਸਰਹੱਦ (ਅੰਮ੍ਰਿਤਸਰ), (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - 14 ਜੁਲਾਈ- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਅਟਾਰੀ ਹੈਲਥ ਸੈਂਟਰਾਂ ਅਤੇ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਸਾਥੀਆਂ ਨਾਲ ਚੈਕਿੰਗ ਕੀਤੀ ਗਈ ਹੈ I ਇਸ ਮੌਕੇ ਸਿਹਤ ਵਿਭਾਗ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀ ਵੀ ਹਾਜ਼ਰ ਸਨ। 

ਛੀਨਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਅੰਦਰ ਸਿਹਤ ਸਹੂਲਤਾਂ ਨੂੰ ਲੈ ਕੇ ਆਪਣੇ ਚਾਰ ਸਾਲ ਦੇ ਰਾਜਕਾਲ ਵਿਚ ਕੀਤੀ ਗਈ ਇਕ ਵੱਡੀ ਤਬਦੀਲੀ ਵਿਚ ਪੰਜਾਬ ਦੇ ਲੋਕਾਂ ਨੂੰ 24 ਘੰਟੇ ਸਰਕਾਰੀ ਹਸਪਤਾਲਾਂ ਤੇ ਆਮ ਆਦਮੀ ਕਲੀਨਿਕ ਵਿਚ ਸਿਹਤ ਸਹੂਲਤਾਂ ਦੇ ਕੇ ਵੱਡੀ ਕ੍ਰਾਂਤੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ 200 ਦੇ ਕਰੀਬ ਸਰਕਾਰੀ ਹਸਪਤਾਲਾਂ ਤੇ ਕਲੀਨਿਕਾਂ ਵਿਚ ਮੁਫ਼ਤ ਮਰੀਜ਼ਾਂ ਨੂੰ ਦਵਾਈਆਂ ਦੀ ਸਹੂਲਤ ਦੇਣ ਦੇ ਨਾਲ ਨਾਲ ਫਰੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ I

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਈ ਹੈਲਥ ਐਂਡ ਵੈਲਨੈਸ ਸੈਂਟਰ ਅਤੇ ਆਮ ਆਦਮੀ ਕਲੀਨਿਕ ਉਸਾਰੀ ਅਧੀਨ ਹਨ, ਜਿਨ੍ਹਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਨਿਰੋਈ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲਈ ਸੂਬੇ ਭਰ ਵਿਚ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਸਾਰੇ ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਹੈਲਥ ਸੈਂਟਰ ਜੋ ਉਨ੍ਹਾਂ ਵਲੋਂ ਅੱਜ ਚੈੱਕ ਕੀਤਾ ਗਿਆ ਹੈ ਇੱਥੇ ਡਾਕਟਰ ਅਤੇ ਉਨ੍ਹਾਂ ਦੇ ਸਾਥੀ ਦੀ ਪੂਰੀ ਤਰਹਾਂ ਹਾਜ਼ਰ ਹਨ ਤੇ ਆਏ ਹੋਏ ਮਰੀਜ਼ ਦੇ ਇਲਾਜ ਵਿਚ ਕੋਈ ਵੀ ਕਮੀ ਪੇਸ਼ੀ ਨਹੀਂ ਆ ਰਹੀ ਤੇ ਇਸ ਮੌਕੇ ਉਨ੍ਹਾਂ ਵਲੋਂ ਆਏ ਹੋਏ ਮਰੀਜ਼ਾਂ ਤੇ ਉਨ੍ਹਾਂ ਦੇ ਨਾਲ ਆਏ ਸਾਥੀਆਂ ਪਾਸੋਂ ਵੀ ਅਟਾਰੀ ਹੈਲਥ ਸਿਸਟਮ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ  ਤੇ ਸੰਤੁਸ਼ਟੀ ਪ੍ਰਗਟਾਈ ਗਈ।

ਇਸ ਮੌਕੇ ਚੇਅਰਮੈਨ ਗੁਲਸ਼ਰਨ ਸਿੰਘ ਛੀਨਾ ਨਾਲ ਅਟਾਰੀ ਦੇ ਸੀਨੀਅਰ ਆਪ ਆਗੂ ਜ਼ਿਲਾ ਸਕੱਤਰ ਗੁਰਸ਼ਰਨ ਸਿੰਘ ਗੋਲਡੀ ਬੱਲੇ ਬੱਲੇ, ਮੈਡੀਕਲ ਅਫਸਰ ਡਾਕਟਰ ਦਮਨ ਬੀਰ ਸਿੰਘ, ਡਾਕਟਰ ਭਪਿੰਦਰ ਸਿੰਘ, ਪ੍ਰਭ ਜੋਤ ਕੌਰ, ਜੋਬਨਪ੍ਰੀਤ ਸਿੰਘ, ਸਤਵਿੰਦਰ ਸਿੰਘ ਬਲਾਕ ਪ੍ਰਧਾਨ, ਬਲਦੇਵ ਸਿੰਘ ਢੋਡੀਵਿੰਡ, ਸੰਦੀਪ ਸਿੰਘ ਮੀਡੀਆ ਇੰਚਾਰਜ ਹੇਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਹਾਈਕੋਰਟ ਤੋਂ ਪਟੀਸ਼ਨ ਵਾਪਸ, ਗੁਰਪ੍ਰੀਤ ਸਿੰਘ ਵਿਰਕ ਹੀ ਰਹਿਣਗੇ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਅਗਲੀ ਖ਼ਬਰ ਰਵਨੀਤ ਸਿੰਘ ਬਿੱਟੂ ਦਾ ਰਾਜਾ ਵੜਿੰਗ 'ਤੇ ਨਿਸ਼ਾਨਾ, ਕਿਹਾ- "ਵੜਿੰਗ ਸਮਝੌਤਾ ਕਰ ਚੁੱਕੇ ਹਨ"