25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕਪੂਰਥਲਾ ਨਗਰ ਨਿਗਮ ਦੀ ਚੋਣ 'ਤੇ 30 ਜੁਲਾਈ ਤੱਕ ਰੋਕ

ਕਪੂਰਥਲਾ, 14 ਜੁਲਾਈ (ਅਮਰਜੀਤ ਕੋਮਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ...

ਅਜੀਤ ਡੈਸਕ 14-07-2026

ਕਪੂਰਥਲਾ, 14 ਜੁਲਾਈ (ਅਮਰਜੀਤ ਕੋਮਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਦੀ ਬੀਤੀ 8 ਜੁਲਾਈ ਨੂੰ ਹੋਈ ਚੋਣ 'ਤੇ 30 ਜੁਲਾਈ ਤੱਕ ਰੋਕ ਲਗਾਕੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਨਗਰ ਨਿਗਮ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਇੱਥੇ ਵਰਨਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਨੂੰ ਚਣੌਤੀ ਦੇਣ ਲਈ ਦੋ ਪਟੀਸ਼ਨਾਂ ਦਾਇਰ ਕਰਵਾਈਆਂ ਗਈਆਂ ਸਨ।

ਦੱਸਿਆ ਜਾਂਦਾ ਹੈ ਇਨ੍ਹਾਂ ਪਟੀਸ਼ਨਾਂ 'ਤੇ ਮਾਨਯੋਗ ਜਸਟਿਸ ਦੀਪਕ ਸਿੱਬਲ ਤੇ ਜਸਟਿਸ ਰੁਪਿੰਦਰ ਚਾਹਲ ਦੇ ਡਵੀਜ਼ਨ ਬੈਂਚ ਨੇ 14 ਜੁਲਾਈ ਲਈ ਮੋਸ਼ਨ ਨੋਟਿਸ ਜਾਰੀ ਕਰਦਿਆਂ ਪੰਜਾਬ ਸਰਕਾਰ ਨੂੰ ਚੋਣ ਮੀਟਿੰਗ ਦੌਰਾਨ ਵੀਡੀਓਗ੍ਰਾਫੀ ਸਮੇਤ ਪੂਰੀ ਕਾਰਵਾਈ ਅਦਾਲਤ ਵਿਚ ਪੇਸ਼ ਕਰਨ ਦੀ ਹਦਾਇਤ ਕੀਤੀ ਸੀ ਤੇ ਅੱਜ ਪਟੀਸ਼ਨ 'ਤੇ ਸੁਣਵਾਈ ਦੌਰਾਨ ਮਾਨਯੋਗ ਡਵੀਜ਼ਨ ਬੈਂਚ ਨੇ ਚੋਣ 'ਤੇ 30 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।

ਦੱਸਿਆ ਜਾਂਦਾ ਹੈ ਕਿ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਮੌਕੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਸਮੇਤ ਮੀਟਿੰਗ ਵਿਚ 27 ਕੌਂਸਲਰ ਹਾਜ਼ਰ ਹੋਏ ਸਨ, ਜਦਕਿ ਵਿਰੋਧੀ ਧਿਰ ਕੋਲ 24 ਕੌਂਸਲਰ ਸਨ ਇਸਦੇ ਬਾਵਜੂਦ ਵੀ ਸੱਤਾਧਾਰੀ ਪਾਰਟੀ ਨੇ ਬਹੁਸੰਮਤੀ ਕੌਂਸਲਰਾਂ ਨੂੰ ਅਣਗੌਲਿਆ ਕਰਕੇ ਮਨਮਾਨੇ ਢੰਗ ਨਾਲ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਕੀਤੀ ਸੀ।

ਪਿਛਲੀ ਖ਼ਬਰ ਅਬੋਹਰ ਦੀ ਪ੍ਰਸਿੱਧ ਸਮਾਜ ਸੇਵਿਕਾ ਡਾ. ਸੁਹਾਨੀ ਡੋਡਾ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਲੁਧਿਆਣਾ ਵਿਚ ਡਾ. ਬੀ ਆਰ ਅੰਬੇਡਕਰ ਬੁੱਤ ਦੇ ਸ਼ੀਸ਼ੇ ਤੋੜਨ ਦਾ ਦੋਸ਼, ਜਥੇਬੰਦੀਆਂ ਵਿਚ ਰੋਸ, ਪੁਲਿਸ ਜਾਂਚ ਵਿਚ ਜੁਟੀ