25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮਾਨਸਾ, 14 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਵਿਜੀਲੈਂਸ ਬਿਊਰੋ ਮਾਨਸਾ ਦੀ ਟੀਮ ਨੇ 8 ਹਜ਼ਾਰ ਰੁਪਏ...

ਅਜੀਤ ਡੈਸਕ 14-07-2026

ਮਾਨਸਾ, 14 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਵਿਜੀਲੈਂਸ ਬਿਊਰੋ ਮਾਨਸਾ ਦੀ ਟੀਮ ਨੇ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕਾ. ਬੂਟਾ ਸਿੰਘ ਵਾਲੀ ਗਲੀ ਕਚਹਿਰੀ ਰੋਡ ਮਾਨਸਾ ਹਾਲ ਆਬਾਦ ਨੇੜੇ ਗਿੱਲ ਪੈਟਰੋਲ ਪੰਪ ਮਾਨਸਾ ਖ਼ੁਰਦ ਨੇ ਵਿਭਾਗ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਪਤਨੀ ਰੁਪਿੰਦਰ ਕੌਰ ਦੇ ਨਾਂਅ 'ਤੇ 4 ਕਨਾਲ਼ਾਂ ਜ਼ਮੀਨ ਮਾਨਸਾ ਖ਼ੁਰਦ ਵਿਖੇ ਖ਼ਰੀਦ ਕੀਤੀ ਗਈ ਹੈ, ਜਿਸ ਦਾ ਤਬਾਦਲਾ ਉਸ ਨੇ ਐਡਵੋਕੇਟ ਗੁਰਨੀਸ਼ ਸਿੰਘ ਮਾਨਸ਼ਾਹੀਆ ਨਾਲ ਆਪਸੀ ਸਹਿਮਤੀ ਨਾਲ ਕੀਤਾ ਸੀ।

ਤਬਾਦਲੇ ਦਾ ਇੰਤਕਾਲ ਦਰਜ ਕਰਵਾਉਣ ਲਈ ਉਸ ਨੇ ਹਲਕਾ ਪਟਵਾਰੀ ਹਿਤੇਸ਼ ਕੁਮਾਰ ਨਾਲ ਸੰਪਰਕ ਕੀਤਾ, ਜਿਸ ਨੇ ਕੰਮ ਲਈ 25 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਦੀ ਸ਼ਿਕਾਇਤ ਚੌਕਸੀ ਵਿਭਾਗ ਨੂੰ ਕੀਤੀ ਗਈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਉਕਤ ਰਕਮ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਗ੍ਰਿਫ਼ਤਾਰ ਕਰ ਲਿਆ।

ਪਿਛਲੀ ਖ਼ਬਰ ਲੁਧਿਆਣਾ 'ਚ ਦਿਨ ਦਿਹਾੜੇ ਚੇਨ ਖੋਹਣ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਭੱਜ ਰਹੇ ਮੁਲਜ਼ਮ ਨੂੰ ਕੀਤਾ ਕਾਬੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਹਰਿਆਣਾ ਦੇ ਜੀਂਦ ਦਾ ਦੌਰਾ ਕਰਨਗੇ- ਜਗਮੋਹਨ ਆਨੰਦ