29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਰਾਵੀ ਦੇ ਕਟਾਅ ਨਾਲ ਸਰਹੱਦੀ ਪਿੰਡ ਕੱਕੜ 'ਤੇ ਮੰਡਰਾਇਆ ਖ਼ਤਰਾ, ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ

ਚੋਗਾਵਾਂ/ਅੰਮ੍ਰਿਤਸਰ, 15 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦੀ ਪਿੰਡ ਕੱਕੜ ਵਿਖੇ ਰਾਵੀ ਦਰਿਆ ਕਿਸਾਨਾਂ ਦੀ ਉਪਜਾਊ ਜ਼ਮੀਨਾਂ ਨੂੰ ਵੱਡੀ ਢਾਹ ਲਾ ਰਿਹਾ ਹੈ। ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...

ਅਜੀਤ ਡੈਸਕ 15-07-2026

ਚੋਗਾਵਾਂ/ਅੰਮ੍ਰਿਤਸਰ, 15 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦੀ ਪਿੰਡ ਕੱਕੜ ਵਿਖੇ ਰਾਵੀ ਦਰਿਆ ਕਿਸਾਨਾਂ ਦੀ ਉਪਜਾਊ ਜ਼ਮੀਨਾਂ ਨੂੰ ਵੱਡੀ ਢਾਹ ਲਾ ਰਿਹਾ ਹੈ। ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਿੰਡ ਕੱਕੜ ਦਾ ਦੌਰਾ ਕਰਕੇ ਰਾਵੀ ਦਰਿਆ ਦੇ ਤੇਜ਼ ਕਟਾਅ ਕਾਰਨ ਬਣੇ ਗੰਭੀਰ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਬੀ. ਐਸ. ਐਫ. ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ।
ਉਨ੍ਹਾਂ ਕਿਹਾ ਕਿ ਰਾਵੀ ਦੇ ਲਗਾਤਾਰ ਕਟਾਅ ਕਾਰਨ ਸੈਂਕੜੇ ਏਕੜ ਕੀਮਤੀ ਖੇਤੀਬਾੜੀ ਜ਼ਮੀਨ ਦਰਿਆ ਵਿਚ ਸਮਾ ਚੁੱਕੀ ਹੈ ਅਤੇ ਹੁਣ ਬੀਐਸਐਫ ਦੀਆਂ ਡਿਫੈਂਸ ਲਾਈਨਾਂ ਵੀ ਖ਼ਤਰੇ ਵਿਚ ਹਨ।ਔਜਲਾ ਨੇ ਦੱਸਿਆ ਕਿ ਪਹਿਲਾਂ ਦਰਿਆ ਦਾ ਰੁਖ ਕਾਫ਼ੀ ਦੂਰ ਸੀ, ਪਰ ਹੁਣ ਇਹ ਕਟਾਅ ਕਰਦਾ ਹੋਇਆ ਡਿਫੈਂਸ ਲਾਈਨਾਂ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਰੋਕਥਾਮ ਨਾ ਕੀਤੀ ਗਈ ਤਾਂ ਡਿਫੈਂਸ ਲਾਈਨ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਜਿਸ ਨਾਲ ਦੇਸ਼ ਦੀ ਸੁਰੱਖਿਆ ਵੀ ਪ੍ਰਭਾਵਿਤ ਹੋ ਸਕਦੀ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਹੜ੍ਹਾਂ ਤੋਂ ਬਾਅਦ ਸਰਕਾਰ ਵਲੋਂ ਇਸ ਖੇਤਰ ਦੀ ਕੋਈ ਸਾਰ ਨਹੀਂ ਲਈ ਗਈ। ਨਾ ਕੋਈ ਪੱਥਰ ਲਗਾਏ ਗਏ ਅਤੇ ਨਾ ਹੀ ਕਟਾਅ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਰਜਿਸਟਰਡ ਜ਼ਮੀਨਾਂ, ਖਸਰਾ ਨੰਬਰਾਂ ਸਮੇਤ, ਰਾਵੀ ਦੇ ਕਟਾਅ ਦੀ ਭੇਟ ਚੜ੍ਹ ਰਹੀਆਂ ਹਨ।ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਅਸਥਾਈ ਤੌਰ 'ਤੇ ਰੇਤ ਦੀਆਂ ਬੋਰੀਆਂ ਜਾਂ ਹੋਰ ਪ੍ਰਬੰਧ ਕਰਕੇ ਕਟਾਅ ਰੋਕਿਆ ਜਾਵੇ। ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਕਰੀਬ ਦੋ ਤੋਂ ਢਾਈ ਕਿਲੋਮੀਟਰ ਲੰਬੇ ਪ੍ਰਭਾਵਿਤ ਹਿੱਸੇ 'ਤੇ ਪੱਕੇ ਤੌਰ 'ਤੇ ਪੱਥਰ ਲਗਾ ਕੇ ਦਰਿਆ ਦੇ ਕਟਾਅ ਨੂੰ ਰੋਕਿਆ ਜਾਵੇ।ਉਨ੍ਹਾਂ ਕਿਹਾ ਕਿ ਸੰਸਦ ਦਾ ਇਜਲਾਸ ਸ਼ੁਰੂ ਹੋਣ 'ਤੇ ਉਹ ਇਹ ਮਾਮਲਾ ਵੀ ਉਠਾਉਣਗੇ ਅਤੇ ਜੇਕਰ ਪੰਜਾਬ ਸਰਕਾਰ ਕੇਂਦਰ ਨੂੰ ਕੋਈ ਤਜਵੀਜ਼ ਭੇਜੇਗੀ ਤਾਂ ਉਸ ਨੂੰ ਮਨਜ਼ੂਰ ਕਰਵਾਉਣ ਲਈ ਪੂਰਾ ਯਤਨ ਕਰਨਗੇ।ਔਜਲਾ ਨੇ ਕਿਹਾ ਕਿ ਕੱਕੜ ਤੋਂ ਲੈ ਕੇ ਇਸ ਸਰਹੱਦੀ ਪੱਟੀ ਦੇ ਆਖ਼ਰੀ ਹਿੱਸੇ ਤੱਕ ਕਿਤੇ ਵੀ ਬਚਾਅ ਲਈ ਪੱਥਰ ਜਾਂ ਰੇਤ ਦੀਆਂ ਬੋਰੀਆਂ ਨਹੀਂ ਲਗਾਈਆਂ ਗਈਆਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਮੌਕੇ 'ਤੇ ਪਹੁੰਚ ਕੇ ਕਿਸਾਨਾਂ ਅਤੇ ਸਰਹੱਦੀ ਇਲਾਕੇ ਦੀ ਸੁਰੱਖਿਆ ਲਈ ਲੋੜੀਂਦੇ ਬਚਾਅ ਕਾਰਜ ਸ਼ੁਰੂ ਕੀਤੇ ਜਾਣ। 

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵਲੋਂ ਸੈਂਕੜੇ ਮੋਟਰਸਾਈਕਲਾਂ ਨਾਲ ਝੰਡਾ ਮਾਰਚ, ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਜਲੰਧਰ ਕੈਂਟ ਰੇਲਵੇ ਸਟੇਸ਼ਨ ਪੁੱਜੇ ਕੇਵਲ ਸਿੰਘ ਢਿੱਲੋਂ