28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਉਤਸਾਹ ਨਾਲ ਮਨਾਇਆ

ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ....

ਅਜੀਤ ਡੈਸਕ 16-07-2026

ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਮੀਤ ਸਕੱਤਰ ਸੁਖਬੀਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਨਿਸ਼ਾਨ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਘੇਰੀ ਵਿਧਾਇਕ ਭਰਾਜ ਦੀ ਕੋਠੀ ਅਗਲੀ ਖ਼ਬਰ ਬਾਈਕ ਚੋਰਾਂ ਨੂੰ ਲੋਕਾਂ ਨੇ ਫੜਿਆ ਰੰਗੇ ਹੱਥੀ