27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਯੂ.ਪੀ. ਤੋਂ ਮਾਛੀਵਾੜਾ ਪਰਤ ਰਹੇ ਆੜ੍ਹਤੀ ਸਮੇਤ 3 ਦੀ ਮੌਤ, 2 ਗੰਭੀਰ ਜਖ਼ਮੀ

ਮਾਛੀਵਾੜਾ ਸਾਹਿਬ, 16 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਮਾਛੀਵਾੜਾ ਇਲਾਕੇ ਵਿਚ ਉਸ ਸਮੇਂ ਦੁਖਦਈ ਖ਼ਬਰ ਸੁਣਨ ਨੂੰ ਮਿਲੀ, ਜਦੋਂ ਯੂ.ਪੀ. ਤੋਂ ਪਰਤ ਰਹੇ ਪਰਿਵਾਰ ਨਾਲ ਵੱਡਾ....

ਅਜੀਤ ਡੈਸਕ 16-07-2026

ਮਾਛੀਵਾੜਾ ਸਾਹਿਬ, 16 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਮਾਛੀਵਾੜਾ ਇਲਾਕੇ ਵਿਚ ਉਸ ਸਮੇਂ ਦੁਖਦਈ ਖ਼ਬਰ ਸੁਣਨ ਨੂੰ ਮਿਲੀ, ਜਦੋਂ ਯੂ.ਪੀ. ਤੋਂ ਪਰਤ ਰਹੇ ਪਰਿਵਾਰ ਨਾਲ ਵੱਡਾ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 3 ਵਿਅਕਤੀਆਂ ਮਾਛੀਵਾੜਾ ਦੇ ਆੜ੍ਹਤੀ ਤੇ ਸ਼ੈਲਰ ਮਾਲਕ ਸੰਤੋਖ ਸਿੰਘ ਬਾਜਵਾ (65) ਵਾਸੀ ਪਿੰਡ ਇਰਾਕ, ਹਰਜੀਤ ਸਿੰਘ (60) ਵਾਸੀ ਹਾਦੀਵਾਲ ਅਤੇ ਭੁਪਿੰਦਰ ਕੌਰ ਦੀ ਮੌਤ ਹੋ ਗਈ ਜਦਕਿ ਹਾਦਸੇ ਵਿਚ ਆੜ੍ਹਤੀ ਮੁਕੰਦ ਸਿੰਘ ਬੈਨੀਪਾਲ ਅਤੇ ਲਾਡੀ ਸਿੰਘ ਜਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਮੁਕੰਦ ਸਿੰਘ ਬੈਨੀਪਾਲ ਲਖੀਮਪੁਰ ਖੇਰੀ (ਯੂ.ਪੀ.) ਵਿਖੇ ਖੇਤੀਬਾੜੀ ਕਰਦੇ ਹਨ, ਜਿਨ੍ਹਾਂ ਦ ਕਾਰੋਬਾਰ ਮਾਛੀਵਾੜਾ ਵਿਖੇ ਵੀ ਹੈ। ਆੜ੍ਹਤੀ ਸੰਤੋਖ ਸਿੰਘ ਬਾਜਵਾ ਅਤੇ ਹਰਜੀਤ ਸਿੰਘ ਹਾਦੀਵਾਲ ਵੀ ਇਨ੍ਹਾਂ ਦੇ ਰਿਸ਼ਤੇਦਾਰ ਹਨ, ਜੋ ਕਿ ਯੂ.ਪੀ. ਵਿਖੇ ਇਨ੍ਹਾਂ ਨੂੰ ਮਿਲਣ ਲਈ ਗਏ ਸਨ। ਅੱਜ ਜਦੋਂ ਮੁਕੰਦ ਸਿੰਘ ਬੈਨੀਪਾਲ ਇਨ੍ਹਾਂ ਸਾਰਿਆਂ ਨੂੰ ਨਾਲ ਲੈ ਕੇ ਸਕਾਰਪਿਓ ਗੱਡੀ ਰਾਹੀਂ ਯੂ.ਪੀ. ਤੋਂ ਮਾਛੀਵਾੜਾ ਆ ਰਹੇ ਸਨ ਤਾਂ ਰਸਤੇ ਵਿਚ ਸਵੇਰੇ 7.30 ਵਜੇ ਬਰੇਲੀ ਸ਼ਹਿਰ ਨੇੜ੍ਹੇ ਨਿਰਮਾਣ ਅਧੀਨ ਹਾਈਵੇ ਤੋ ਲੰਘਦਿਆਂ ਕੈਂਟਰ ਨਾਲ ਸਿੱਧੀ ਟੱਕਰ ਹੋ ਗਈ। ਇਹ ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਆੜ੍ਹਤੀ ਸੰਤੋਖ ਸਿੰਘ, ਭੁਪਿੰਦਰ ਕੌਰ ਅਤੇੇ ਹਰਜੀਤ ਸਿੰਘ ਦੀ ਮੌਤ ਹੋ ਗਈ ਜਦਕਿ ਮੁਕੰਦ ਸਿੰਘ ਤੇ ਲਾਡੀ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਖ਼ਮੀਆਂ ਨੂੰ ਤੁਰੰਤ ਨੇੜ੍ਹਲੇ ਹਸਪਤਾਲ ਲਿਆਂਦਾ ਗਿਆ ਜਿਥੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

ਬਰੇਲੀ ਦੇ ਨਵਾਬਗੰਜ ਥਾਣਾ ਦੀ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਤਿੰਨੋ ਹੀ ਆਪਸ ਵਿਚ ਰਿਸ਼ਤੇਦਾਰ ਹਨ ਅਤੇ ਜਦੋਂ ਉਨ੍ਹਾਂ ਦੀ ਮੌਤ ਦੀ ਸੂਚਨਾ ਘਰ ਵਿਚ ਪਹੁੰਚੀ ਤਾਂ ਮਾਹੌਲ ਬਹੁਤ ਹੀ ਗ਼ਮਗੀਨ ਹੋ ਗਿਆ। ਲਾਸ਼ਾਂ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹਾਂ ਮਾਛੀਵਾੜਾ ਵਿਖੇ ਲਿਆਂਦੀਆਂ ਜਾਣਗੀਆਂ, ਜਿਥੇ ਅੰਤਿਮ ਸਸਕਾਰ ਕੀਤਾ ਜਾਵੇਗਾ। ਆੜ੍ਹਤੀ ਸੰਤੋਖ ਸਿੰਘ ਬਾਜਵਾ, ਆੜ੍ਹਤੀ ਮੁਕੰਦ ਸਿੰਘ ਬੈਨੀਪਾਲ ਦੀ ਪਤਨੀ ਭੁਪਿੰਦਰ ਕੌਰ ਦੀ ਮੌਤ ’ਤੇ ਮਾਛੀਵਾੜਾ ਸੱਚਾ ਸੌਦਾ ਆੜ੍ਹਤੀ ਐਸੋਸ਼ੀਏਸ਼ਨ ਅਤੇ ਸ਼ੈਲਰ ਐਸੋਸ਼ੀਏਸ਼ਨ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। 

ਪਿਛਲੀ ਖ਼ਬਰ ਕੇਰਲ ਨੂੰ ਪਛਾੜ ਕੇ ਪੜ੍ਹਾਈ ਵਿਚ ਪਹਿਲੇ ਨੰਬਰ 'ਤੇ ਆ ਗਿਆ ਹੈ ਪੰਜਾਬ - ਭਗਵੰਤ ਮਾਨ ਅਗਲੀ ਖ਼ਬਰ ਕਾਂਗਰਸ ਦਾ ਕਾਟੋ ਕਲੇਸ਼ ਸਿਰਫ਼ ਕੁਰਸੀ ਪਿੱਛੇ - ਭਗਵੰਤ ਮਾਨ