25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਰਵਨੀਤ ਬਿੱਟੂ ਨੇ ਲਿਆ ਜਾਇਜ਼ਾ

ਜਲੰਧਰ, 16 ਜੁਲਾਈ (ਦਵਿੰਦਰ)- ਜਲੰਧਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ...

ਅਜੀਤ ਡੈਸਕ 16-07-2026

ਜਲੰਧਰ, 16 ਜੁਲਾਈ (ਦਵਿੰਦਰ)- ਜਲੰਧਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪਹਿਲਾਂ ਜਲੰਧਰ 'ਚ ਪ੍ਰੋਗਰਾਮ ਰੇਲਵੇ ਦਾ ਸੀ, ਬਾਅਦ 'ਚ ਸੀਨੀਅਰ ਭਾਜਪਾ ਆਗੂਆਂ ਦੇ ਕਹਿਣ 'ਤੇ ਇਸ ਨੂੰ ਸਿਆਸੀ ਬਣਾ ਦਿੱਤਾ ਗਿਆ ਹੈ ਕਿਉਂਕਿ ਲੋਕ ਪ੍ਰਧਾਨ ਮੰਤਰੀ ਨੂੰ ਦੇਖਣਾ ਚਾਹੁੰਦੇ ਹਨ। ਜਲੰਧਰ 'ਚ ਪ੍ਰੋਗਰਾਮ ਦੇ ਪੰਡਾਲ 'ਚ 10 ਤੋਂ 15 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਬਾਕੀ ਲੋਕ ਘਰ ਰਹਿ ਕੇ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਲਾਈਵ ਦੇਖ ਸਕਦੇ ਹਨ। ਕੱਲ੍ਹ ਬਹਿਬਲ ਮਾਮਲੇ ਵਿਚ ਐਸ.ਆਈ.ਟੀ. ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਹ ਸੁਖਬੀਰ ਬਾਦਲ ਅਤੇ ਐਸ.ਆਈ.ਟੀ. ਵਿਚਾਲੇ ਮਾਮਲਾ ਹੈ।

ਪ੍ਰਧਾਨ ਮੰਤਰੀ ਦੇ ਪੰਜਾਬ ਆਉਣ 'ਤੇ ਬਿੱਟੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਕੀਤੇ ਗਏ ਸਵਾਗਤ 'ਤੇ ਵਿਅੰਗ ਕੱਸਦਿਆਂ ਕਿਹਾ ਕਿ ਜੇਕਰ ਕੇਜਰੀਵਾਲ ਇਜਾਜ਼ਤ ਦੇਣਗੇ ਤਾਂ ਉਹ ਜ਼ਰੂਰ ਆਉਣਗੇ। ਫਿਲਹਾਲ ਮੁੱਖ ਮੰਤਰੀ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸਤਲੁਜ ਫਿਲਮ ਵਿਵਾਦ 'ਤੇ ਬਿੱਟੂ ਨੇ ਕਿਹਾ ਕਿ ਇਹ ਦੋ ਪਰਿਵਾਰਾਂ ਦਾ ਮਾਮਲਾ ਹੈ।

ਪਿਛਲੀ ਖ਼ਬਰ ਵਿਜੀਲੈਂਸ ਵਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਸਹਿਕਾਰੀ ਸਭਾਵਾਂ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਵਧਾਵਾ ਸਿੰਘ ਜੀ ਈਸਾਪੁਰ ਵਾਲਿਆਂ ਦੀ ਸਲਾਨਾ ਬਰਸੀ ਆਰੰਭ