24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਜਲੰਧਰ ਕੈਂਟ ਤੋਂ ਕੀਤਾ ਜਾਵੇਗਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ...

ਅਜੀਤ ਡੈਸਕ 16-07-2026

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ 17 ਜੁਲਾਈ ਨੂੰ ਜਲੰਧਰ ਕੈਂਟ ਤੋਂ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਵਿਚ ਸ੍ਰੀ ਮੁਕਤਸਰ ਸਾਹਿਬ ਦਾ ਰੇਲਵੇ ਸਟੇਸ਼ਨ ਵੀ ਸ਼ਾਮਿਲ ਹੈ। ਜਿਸ ਉੱਪਰ 21. 24 ਕਰੋੜ ਰੁਪਏ ਖ਼ਰਚ ਕਰਕੇ ਆਧੁਨਿਕ ਸਹੂਲਤਾਂ ਨਾਲ ਤਿਆਰ ਕੀਤਾ ਗਿਆ ਹੈ। ਵਰਚੁਅਲ ਮਾਧਿਅਮ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਲੰਧਰ ਕੈਂਟ ਤੋਂ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਦਾ 17 ਜੁਲਾਈ ਨੂੰ ਉਦਘਾਟਨ ਹੋਵੇਗਾ ਅਤੇ ਇਸ ਸਬੰਧੀ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਰੇਲਵੇ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਲੱਗੇ ਹੋਏ ਹਨ।

ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਅਤੇ ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ ਤੇ ਹੋਰ ਆਗੂਆਂ ਨੇ ਰੇਲਵੇ ਸਟੇਸ਼ਨ ਵਿਖੇ ਪਹੁੰਚ ਕੇ ਤਿਆਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਰੇਲਵੇ ਸਟੇਸ਼ਨ ਨੂੰ ਵੱਖ-ਵੱਖ ਤਿੰਨ ਰੰਗਾਂ ਦੀ ਰੰਗੋਲੀ ਬਣਾ ਕੇ ਅਤੇ ਰੇਲਵੇ ਟਰੈਕ ਨੂੰ ਰੰਗਾਂ ਨਾਲ ਸਜਾ ਕੇ ਮਨਮੋਹਕ ਕੀਤਾ ਜਾ ਰਿਹਾ ਹੈ। ਰੇਲਵੇ ਸਟੇਸ਼ਨ ਨੂੰ ਆਧੁਨਿਕ ਤਰੀਕੇ ਨਾਲ ਤਿਆਰ ਕਰਕੇ ਯਾਤਰੀਆਂ ਨੂੰ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਰੇਲਵੇ ਸਟੇਸ਼ਨ ਦੇ ਉਦਘਾਟਨੀ ਸਮਾਗਮ ਨੂੰ ਲੈ ਕੇ ਇਲਾਕਾ ਵਾਸੀਆਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ।

ਪਿਛਲੀ ਖ਼ਬਰ ਰਾਤ ਵੇਲੇ ਲੁੱਟਾਂ ਖੋਹਾਂ ਕਰਨ ਵਾਲੇ ਲੜਕਾ ਤੇ ਲੜਕੀ ਗ੍ਰਿਫ਼ਤਾਰ ਅਗਲੀ ਖ਼ਬਰ ਇੰਦਰਪ੍ਰੀਤ ਸਿੰਘ ਨੂੰ ਸਪੋਰਟਸ ਵੈਲਫੇਅਰ ਬੋਰਡ ਦਾ ਸੂਬਾ ਉਪ-ਚੇਅਰਮੈਨ ਨਿਯੁਕਤ ਕੀਤਾ