10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਵਲੋਂ ਰੋਸ ਪ੍ਰਦਰਸ਼ਨ

ਜ਼ੀਰਕਪੁਰ (ਮੋਹਾਲੀ) 16 ਜੁਲਾਈ, (ਹੈਪੀ ਪੰਡਵਾਲਾ)- ਪੀਰਮੁਛੱਲਾ ਖੇਤਰ 'ਚ ਲੰਬੇ ਸਮੇਂ ਤੋਂ ਸੀਵਰੇਜ ਓਵਰਫਲੋ...

ਅਜੀਤ ਡੈਸਕ 16-07-2026

ਜ਼ੀਰਕਪੁਰ (ਮੋਹਾਲੀ) 16 ਜੁਲਾਈ, (ਹੈਪੀ ਪੰਡਵਾਲਾ)- ਪੀਰਮੁਛੱਲਾ ਖੇਤਰ 'ਚ ਲੰਬੇ ਸਮੇਂ ਤੋਂ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਨੂੰ ਲੈ ਕੇ ਅੱਜ ਕਾਂਗਰਸੀ ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਨਾਲ ਸੰਬੰਧਤ ਵਾਰਡ ਨੰਬਰ 10 ਦੀ ਕੌਂਸਲਰ ਰਿਤੂ ਸ਼ਰਮਾ ਦੇ ਪਤੀ ਹਰਸ਼ ਰਿਸ਼ੀ, ਵਾਰਡ 11 ਦੇ ਕੌਂਸਲਰ ਗੁਰਸੇਵਕ ਸਿੰਘ ਪੂਨੀਆ ਤੇ ਵਾਰਡ 13 ਦੇ ਕੌਂਸਲਰ ਸੁਖਬੀਰ ਸਿੰਘ ਲਵਲੀ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਕਈ ਦਿਨਾਂ ਤੋਂ ਸੀਵਰੇਜ ਓਵਰਫਲੋ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਨਗਰ ਕੌਂਸਲ ਵਲੋਂ ਸਮੱਸਿਆ ਦੇ ਸਥਾਈ ਹੱਲ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਗਿਆ।

ਪਿਛਲੀ ਖ਼ਬਰ ਪਿੰਡ ਰਾਏਸਰ ਪੰਜਾਬ (ਬਰਨਾਲਾ) 'ਚ ਪਾਣੀ ਵਾਲੀ ਟੈਂਕੀ ਉੱਪਰ ਮਜ਼ਦੂਰਾਂ ਦਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਹਾਈ ਅਲਰਟ, ਪੁਲਿਸ ਵਲੋਂ ਚਲਾਈ ਜਾ ਰਹੀ ਹੈ ਵਿਸ਼ੇਸ਼ ਚੈਕਿੰਗ ਮੁਹ...