28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੋਨਮ ਵਾਂਗਚੁੱਕ ਨੂੰ ਹਸਪਤਾਲ ਲੈ ਗਈ ਪੁਲਿਸ

ਨਵੀਂ ਦਿੱਲੀ, 18 ਜੁਲਾਈ- ਦਿੱਲੀ ਪੁਲਿਸ ਅੱਜ ਸਵੇਰੇ ਜੰਤਰ-ਮੰਤਰ 'ਤੇ ਭੁੱਖ ਹੜਤਾਲ ਕਰ ਰਹੇ ਕਾਰਕੁੰਨ ਸੋਨਮ ਵਾਂਗਚੁਕ ਨੂੰ ਸਫਦਰਜੰਗ ਹਸਪਤਾਲ ਲੈ ਗਈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ....

ਅਜੀਤ ਡੈਸਕ 18-07-2026

ਨਵੀਂ ਦਿੱਲੀ, 18 ਜੁਲਾਈ- ਦਿੱਲੀ ਪੁਲਿਸ ਅੱਜ ਸਵੇਰੇ ਜੰਤਰ-ਮੰਤਰ 'ਤੇ ਭੁੱਖ ਹੜਤਾਲ ਕਰ ਰਹੇ ਕਾਰਕੁੰਨ ਸੋਨਮ ਵਾਂਗਚੁਕ ਨੂੰ ਸਫਦਰਜੰਗ ਹਸਪਤਾਲ ਲੈ ਗਈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਹੰਗਾਮਾ ਹੋ ਗਿਆ। ਵਾਂਗਚੁਕ ਪੇਪਰ ਲੀਕ ਮਾਮਲੇ ਦੇ ਸੰਬੰਧ ਵਿਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ 21 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ। ਉਨ੍ਹਾਂ ਦਾ ਭਾਰ 9.5 ਕਿਲੋਗ੍ਰਾਮ ਤੋਂ ਵੱਧ ਘੱਟ ਗਿਆ ਹੈ।

ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਵਾਂਗਚੁਕ ਦੀ ਰੋਜ਼ਾਨਾ ਡਾਕਟਰੀ ਜਾਂਚ ਕਰਨ ਅਤੇ ਲੋੜ ਪੈਣ 'ਤੇ ਉਨ੍ਹਾਂ ਦਾ ਇਲਾਜ ਕਰਨ ਦਾ ਹੁਕਮ ਦਿੱਤਾ ਸੀ। ਦਿੱਲੀ ਪੁਲਿਸ ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਹਸਪਤਾਲ ਲੈ ਗਈ ਤੇ ਇਲਾਜ ਲਈ ਦਾਖ਼ਲ ਕਰਵਾਇਆ। ਸੂਤਰਾਂ ਅਨੁਸਾਰ ਵਾਂਗਚੁੱਕ ਨੂੰ ਸਫ਼ਦਰੰਜਗ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਸੋਨਮ ਵਾਂਗਚੁਕ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਸੀ। ਪ੍ਰਦਰਸ਼ਨਕਾਰੀਆਂ ਨੇ ਹਾਈ ਕੋਰਟ ਦੇ ਹੁਕਮਾਂ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਜਲਦੀ ਤੋਂ ਜਲਦੀ ਜੰਤਰ-ਮੰਤਰ ਖਾਲੀ ਕਰਨ ਲਈ ਕਿਹਾ ਗਿਆ ਹੈ।

ਪਿਛਲੀ ਖ਼ਬਰ ਪੁਲਿਸ ਨੇ ਸੋਨਮ ਸਰ ਨਾਲ ਕੀਤਾ ਬਹੁਤ ਮਾੜਾ ਵਿਵਹਾਰ- ਅਭਿਜੀਤ ਦੀਪਕੇ ਅਗਲੀ ਖ਼ਬਰ ⭐️ਮਾਣਕ ਮੋਤੀ ⭐️