27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਲੋਕਾਂ ਦਾ ਅਥਾਹ ਪਿਆਰ ਤੇ ਆਸ਼ੀਰਵਾਦ ਪੰਜਾਬ ਦੀ ਸੇਵਾ ਲਈ ਬਖ਼ਸਦਾ ਹੈ ਤਾਕਤ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 18 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਕੱਲ੍ਹ ਸ਼ਾਮ ਪਠਾਨਕੋਟ ਦੀ ਪਵਿੱਤਰ ਧਰਤੀ 'ਤੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਨਾਲ....

ਅਜੀਤ ਡੈਸਕ 18-07-2026

ਚੰਡੀਗੜ੍ਹ, 18 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਕੱਲ੍ਹ ਸ਼ਾਮ ਪਠਾਨਕੋਟ ਦੀ ਪਵਿੱਤਰ ਧਰਤੀ 'ਤੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਸਮਾਗਮ 'ਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ.. ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਲੋਕਾਂ ਦਾ ਅਥਾਹ ਪਿਆਰ ਅਤੇ ਆਸ਼ੀਰਵਾਦ ਮਨ ਨੂੰ ਅਦਭੁੱਤ ਸ਼ਾਂਤੀ ਅਤੇ ਪੰਜਾਬ ਦੀ ਸੇਵਾ ਲਈ ਹੋਰ ਤਾਕਤ ਬਖਸ਼ਦਾ ਹੈ.. ਗੁਰੂਆਂ-ਪੀਰਾਂ ਦੀ ਇਸ ਧਰਤੀ 'ਤੇ ਹਮੇਸ਼ਾ ਪਿਆਰ, ਆਪਸੀ ਭਾਈਚਾਰਾ ਅਤੇ ਏਕਤਾ ਹੀ ਪ੍ਰਫੁੱਲਤ ਹੁੰਦੀ ਹੈ.. ਆਓ, ਸਾਰੇ ਰਲ-ਮਿਲ ਕੇ ਵਿਕਾਸ ਤੇ ਖੁਸ਼ਹਾਲੀ ਵਾਲੇ 'ਰੰਗਲੇ ਪੰਜਾਬ' ਦੀ ਸਿਰਜਣਾ ਕਰੀਏ

ਹਰ ਹਰ ਮਹਾਦੇਵ!

ਪਿਛਲੀ ਖ਼ਬਰ ਸੜਕ ਹਾਦਸੇ ’ਚ ਐਕਟਿਵਾ ਚਾਲਕ ਦੀ ਮੌਤ ਅਗਲੀ ਖ਼ਬਰ ਚੰਡੀਗੜ੍ਹ ਪੁੱਜੇ ਭਾਰਤ ਦੇ ਚੀਫ਼ ਜਸਟਿਸ ਸੂਰਿਆਕਾਂਤ