27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਦੀ ਕਾਨਫ਼ਰੰਸ ਦੀਆਂ ਤਿਆਰੀਆਂ ਮੁਕੰਮਲ

ਦਿੜ੍ਹਬਾ ਮੰਡੀ, (ਸੰਗਰੂਰ), 18 ਜੁਲਾਈ (ਜਸਵੀਰ ਸਿੰਘ ਔਜਲਾ)- ਹਲਕਾ ਦਿੜਬਾ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ....

ਅਜੀਤ ਡੈਸਕ 18-07-2026

ਦਿੜ੍ਹਬਾ ਮੰਡੀ, (ਸੰਗਰੂਰ), 18 ਜੁਲਾਈ (ਜਸਵੀਰ ਸਿੰਘ ਔਜਲਾ)- ਹਲਕਾ ਦਿੜਬਾ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਣ ਜਾ ਰਹੀ 19 ਜੁਲਾਈ ਨੂੰ ਵਿਸ਼ਾਲ ਕਾਨਫ਼ਰੰਸ, ਜਿਸ ਵਿਚ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ। ਕਾਨਫ਼ਰੰਸ ਨੂੰ ਇਤਿਹਾਸਕ ਬਣਾਉਣ ਲਈ ਪਾਰਟੀ ਵਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜਥੇਦਾਰ ਰਣਧੀਰ ਸਿੰਘ ਸਮੂਰਾਂ ਸਪੋਕਸਮੈਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਕਸ਼ਮੀਰ ਸਿੰਘ ਰੋੜੇਵਾਲ ਸ਼ਹਿਰੀ ਪ੍ਰਧਾਨ ਸਰਕਲ ਦਿੜਬਾ , ਸੁਖਪਾਲ ਸਿੰਘ ਗੁਜਰਾਂ , ਭੁਪਿੰਦਰ ਘੁਮਾਣ ਨਿੱਕਾ ਦੀ ਰਹਿਨੁਮਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵੱਖ ਵੱਖ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦੇ ਹੋਏ19 ਜੁਲਾਈ ਨੂੰ ਨਿਊਯਾਰਕ ਪੈਲੇਸ ਦਿੜਬਾ ਵਿਖੇ ਹੋਣ ਜਾ ਰਹੀ ਕਾਨਫ਼ਰੰਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। 

ਪਿਛਲੀ ਖ਼ਬਰ ਟਾਂਡਾ ਉੜਮੁੜ ਦੇ ਸਾਬਕਾ SHO ਗੁਰਜਿੰਦਰਜੀਤ ਸਿੰਘ ਨਾਗਰਾ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਅਗਲੀ ਖ਼ਬਰ ਨਸ਼ੇ ਵਿਚ ਧੁੱਤ ਦੋ ਫਾਰਚੂਨਰ ਸਵਾਰਾਂ ਨੇ ਆਟੋ ਰਿਕਸ਼ਾ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ