27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੇ ਇਕ ਵਾਰ ਫਿਰ ਸੂਬੇ ਦੇ ਲੋਕਾਂ ਨੂੰ ਨਿਰਾਸ਼ ਕੀਤਾ- ਵਿੱਤ ਮੰਤਰੀ ਚੀਮਾ

ਸੰਗਰੂਰ, 18 ਜੁਲਾਈ (ਧੀਰਜ ਪਸ਼ੌਰੀਆ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੇ ਇਕ ਵਾਰ ਫਿਰ ਸੂਬੇ ਦੇ...

ਅਜੀਤ ਡੈਸਕ 18-07-2026

ਸੰਗਰੂਰ, 18 ਜੁਲਾਈ (ਧੀਰਜ ਪਸ਼ੌਰੀਆ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੇ ਇਕ ਵਾਰ ਫਿਰ ਸੂਬੇ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਅੱਜ ਵੀ ਪੰਜਾਬ ਦੇ ਹੱਕਾਂ ਅਤੇ ਬਕਾਇਆ ਰਾਸ਼ੀ ਨੂੰ ਰੋਕ ਕੇ ਬੈਠੀ ਹੋਈ ਹੈ।

ਆਸ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਹੱਕਾਂ ਅਤੇ ਰੋਕੀ ਹੋਈ ਬਕਾਇਆ ਰਾਸ਼ੀ ਬਾਰੇ ਕੋਈ ਗੱਲ ਕਰਨਗੇ ਪਰ ਪ੍ਰਧਾਨ ਮੰਤਰੀ ਮੋਦੀ ਨੇ ਅਜਿਹਾ ਨਹੀਂ ਕੀਤਾ ਜਿਸ ਕਾਰਨ ਪੰਜਾਬ ਦੇ ਲੋਕਾਂ ਦੀ ਝੋਲੀ ਵਿਚ ਨਿਰਾਸ਼ਾ ਹੀ ਪਈ ਹੈ। ਇਸ ਦੇ ਬਾਵਜੂਦ ਭਗਵੰਤ ਮਾਨ ਸਰਕਾਰ 55 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇ ਰਹੀ ਹੈ ਜਦ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਵਿਕਾਸ ਲਈ ਸਿਰਫ਼ 19 ਹਜ਼ਾਰ ਕਰੋੜ ਰੁਪਏ ਹੀ ਖਰਚੇ ਸਨ ਉਸ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਨੇ ਪੰਜ ਸਾਲਾਂ ਦੇ ਕਾਰਜਕਾਲ ਵਿਚ ਸੂਬੇ ਵਿੱਚ ਸਿਰਫ਼ 12 ਹਜ਼ਾਰ ਕਰੋੜ ਰੁਪਏ ਖਰਚੇ ਸਨ। 

ਪਿਛਲੀ ਖ਼ਬਰ ਡਿਫੈਂਸ ਅਕੈਡਮੀ ਦਿਉਣ ਵਲੋਂ ਐਥਲੈਟਿਕ ਟੂਰਨਾਮੈਂਟ ਕਰਵਾਇਆ ਗਿਆ ਅਗਲੀ ਖ਼ਬਰ ਟਾਂਡਾ ਉੜਮੁੜ ਦੇ ਸਾਬਕਾ SHO ਗੁਰਜਿੰਦਰਜੀਤ ਸਿੰਘ ਨਾਗਰਾ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ