24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਾਬਕਾ PM ਦੇਵਗੌੜਾ ਦੀ ਪਤਨੀ ਦਾ 85 ਸਾਲ ਦੀ ਉਮਰ ਵਿੱਚ ਦਿਹਾਂਤ

ਬੈਂਗਲੁਰੂ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੀ ਪਤਨੀ ਚੇਨੰਮਾ ਦਾ 85 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਸਾਹ ਲੈਣ ਵਿੱਚ ਤਕਲੀਫ਼ ਕਾਰਨ ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਚੇਨੰਮਾ ਜਿਨ੍ਹਾਂ ਨੇ 25 ਸਾਲ ਪਹਿਲਾਂ ਮੌਤ ਨੂੰ ਮਾਤ ਦਿੱਤੀ ਸੀ। ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਚੱਲ...

ਅਜੀਤ ਡੈਸਕ 18-07-2026

ਬੈਂਗਲੁਰੂ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੀ ਪਤਨੀ ਚੇਨੰਮਾ ਦਾ 85 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਸਾਹ ਲੈਣ ਵਿੱਚ ਤਕਲੀਫ਼ ਕਾਰਨ ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਚੇਨੰਮਾ ਜਿਨ੍ਹਾਂ ਨੇ 25 ਸਾਲ ਪਹਿਲਾਂ ਮੌਤ ਨੂੰ ਮਾਤ ਦਿੱਤੀ ਸੀ। ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਚੱਲ ਵਸੇ। ਆਪਣੀ ਪਤਨੀ ਦੇ ਦੇਹਾਂਤ ਤੋਂ ਬਾਅਦ 93 ਸਾਲਾ ਦੇਵਗੌੜਾ ਬਹੁਤ ਭਾਵੁਕ ਸਨ। ਉਨ੍ਹਾਂ ਦੇ ਪੁੱਤਰ ਅਤੇ ਕੇਂਦਰੀ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਆਪਣੀ ਮਾਂ ਦੀ ਵਿਗੜਦੀ ਸਿਹਤ ਕਾਰਨ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਸਨ।

ਪਿਛਲੀ ਖ਼ਬਰ ਡੇਰਾਬੱਸੀ 'ਚ ਸਰਕਾਰੀ ਗਲੀ ਤੋੜਨ ਦਾ ਮਾਮਲਾ: ਵਾਰਡ ਨੰਬਰ 9 ਦੇ ਨਿਵਾਸੀਆਂ 'ਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਚੇਤਨ ਸੂਰੀ ਭਾਜਪਾ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਨਿਯੁਕਤ