24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਐਲ.ਏ.ਡੀ.ਸੀ. ਨੀਤੀ ਵਿਰੁਧ ਸੰਘਰਸ਼ ਤੇਜ਼, ਫਿਰੋਜ਼ਪੁਰ ਬਾਰ ਐਸੋਸੀਏਸ਼ਨ ਵਲੋਂ ਭੁੱਖ ਹੜਤਾਲ ਦਾ ਐਲਾਨ

ਫਿਰੋਜ਼ਪੁਰ, 19 ਜੁਲਾਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੀ ਕਾਰਜਕਾਰਨੀ ਕਮੇਟੀ ਦੀ ਇਕ ਅਹਿਮ...

ਅਜੀਤ ਡੈਸਕ 19-07-2026

ਫਿਰੋਜ਼ਪੁਰ, 19 ਜੁਲਾਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੀ ਕਾਰਜਕਾਰਨੀ ਕਮੇਟੀ ਦੀ ਇਕ ਅਹਿਮ ਮੀਟਿੰਗ ਅੱਜ ਦੇਰ ਸ਼ਾਮ ਪ੍ਰਧਾਨ ਲਵਜੀਤ ਪਾਲ ਸਿੰਘ ਟੁਰਨਾ, ਉਪ ਪ੍ਰਧਾਨ ਜੋਬਨਜੀਤ ਸਿੰਘ ਸਿੱਧੂ ਤੇ ਸੱਕਤਰ ਨੀਲ ਰਤਨ ਸ਼ਰਮਾਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਦੀਆਂ ਸੰਯੁਕਤ ਐਕਸ਼ਨ ਕਮੇਟੀ ਵਲੋਂ 19 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਪਾਸ ਕੀਤੇ ਗਏ ਮਤਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਸੰਯੁਕਤ ਐਕਸ਼ਨ ਕਮੇਟੀ ਵਲੋਂ ਪਾਸ ਕੀਤੇ ਸਾਰੇ ਮਤਿਆਂ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ ਅਤੇ ਉਨ੍ਹਾਂ ਦੀ ਪਾਲਣਾ ਕਰੇਗੀ। ਐਸੋਸੀਏਸ਼ਨ ਨੇ ਇਹ ਵੀ ਫੈਸਲਾ ਕੀਤਾ ਕਿ ਐਲ.ਏ.ਡੀ.ਸੀ. (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੀ ਵਾਪਸੀ ਜਾਂ ਸਮਾਪਤੀ ਤੱਕ ਚੱਲ ਰਿਹਾ ਨੋ ਵਰਕ ਡੇ ਅੰਦੋਲਨ ਜਾਰੀ ਰੱਖਿਆ ਜਾਵੇਗਾ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ਅਨੁਸਾਰ ਸੋਮਵਾਰ 20 ਜੁਲਾਈ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਵਕੀਲ ਭਾਈਚਾਰਾ ਨੋ ਵਰਕ ਡੇ ਦੀ ਪਾਲਣਾ ਕਰਦਿਆਂ ਐਲ.ਏ.ਡੀ.ਸੀ. ਨੀਤੀ ਖ਼ਿਲਾਫ ਆਪਣਾ ਰੋਸ ਪ੍ਰਗਟ ਕਰੇਗਾ।

ਬਾਰ ਐਸੋਸੀਏਸ਼ਨ ਵਲੋਂ ਭੁੱਖ ਹੜਤਾਲ ਸਬੰਧੀ ਜ਼ਿਲ੍ਹਾ ਪੱਧਰ ’ਤੇ ਪ੍ਰੈੱਸ ਨੋਟ ਜਾਰੀ ਕਰਕੇ ਭੁੱਖ ਹੜਤਾਲ ਵਿਚ ਸ਼ਾਮਲ ਹੋਣ ਵਾਲੇ ਵਕੀਲਾਂ ਦੇ ਨਾਂ ਸੰਯੁਕਤ ਐਕਸ਼ਨ ਕਮੇਟੀ ਨੂੰ ਭੇਜਣ ਦਾ ਵੀ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸਮੂਹ ਵਕੀਲਾਂ ਨੂੰ ਅਪੀਲ ਕੀਤੀ ਗਈ ਕਿ ਉਹ ਐਲ.ਏ.ਡੀ.ਸੀ. ਨੀਤੀ ਦੇ ਵਿਰੋਧ ਵਿਚ ਮਾਣਯੋਗ ਭਾਰਤ ਦੇ ਮੁੱਖ ਨਿਆਂਧੀਸ਼ ਨੂੰ ਵਿਅਕਤੀਗਤ ਤੌਰ ’ਤੇ ਪ੍ਰਤੀਨਿਧਤਾ ਪੱਤਰ ਭੇਜਣ। ਬਾਰ ਐਸੋਸੀਏਸ਼ਨ ਨੇ ਆਪਣੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਦੀ ਏਕਤਾ ਅਤੇ ਮਜ਼ਬੂਤੀ ਨੂੰ ਬਣਾਈ ਰੱਖਣ ਲਈ ਇਨ੍ਹਾਂ ਮਤਿਆਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਨ।

ਪਿਛਲੀ ਖ਼ਬਰ ਨਾਗਾਲੈਂਡ ’ਚ ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਚਾਰ ਦੀ ਮੌਤ ਅਗਲੀ ਖ਼ਬਰ ਸਨੌਰ ਦੇ ਲੋਕਾਂ ਵਿਚ ਪਿਛਲੇ ਕਰੀਬ 20 ਦਿਨਾਂ ਤੋਂ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਕਾਰਨ ਭਾਰੀ ਰੋਸ