26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਦਾਣਾ ਮੰਡੀ ਨੇੜੇ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਕਪੂਰਥਲਾ, 20 ਜੁਲਾਈ (ਅਮਨਜੋਤ ਸਿੰਘ ਵਾਲੀਆ)- ਸੁਲਤਾਨਪੁਰ ਲੋਧੀ ਰੋਡ ’ਤੇ ਸਥਿਤ ਨਵੀਂ ਦਾਣਾ ਮੰਡੀ ਵਿਖੇ ਮਾਰਕੀਟ ਕਮੇਟੀ ਦਫ਼ਤਰ ਦੇ ਨੇੜੇ ਇਕ ਅਣ-ਪਛਾਤੇ ਨੌਜਵਾਨ ਦੀ ਲਾਸ਼ ਬਰਾਮਦ....

ਅਜੀਤ ਡੈਸਕ 20-07-2026

ਕਪੂਰਥਲਾ, 20 ਜੁਲਾਈ (ਅਮਨਜੋਤ ਸਿੰਘ ਵਾਲੀਆ)- ਸੁਲਤਾਨਪੁਰ ਲੋਧੀ ਰੋਡ ’ਤੇ ਸਥਿਤ ਨਵੀਂ ਦਾਣਾ ਮੰਡੀ ਵਿਖੇ ਮਾਰਕੀਟ ਕਮੇਟੀ ਦਫ਼ਤਰ ਦੇ ਨੇੜੇ ਇਕ ਅਣ-ਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਹੈਡ ਕਾਂਸਟੇਬਲ ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦਾਣਾ ਮੰਡੀ ਵਿਖੇ ਮਾਰਕੀਟ ਕਮੇਟੀ ਨੇੜੇ ਇਕ ਨੌਜਵਾਨ ਬੇ-ਹੋਸ਼ੀ ਦੀ ਹਾਲਤ ਵਿਚ ਪਿਆ ਹੈ, ਜਦੋਂ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤਾਂ ਜਾਂਚ ਕਰਨ ’ਤੇ ਪਤਾ ਲੱਗਾ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਿਸ ’ਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਉਸ ਕੋਲੋਂ ਕੋਈ ਵੀ ਸ਼ਨਾਖਤੀ ਪੱਤਰ ਨਾ ਮਿਲਣ ਕਾਰਨ ਉਸ ਦੀ ਸ਼ਨਾਖਤ ਲਈ ਆਸ ਪਾਸ ਪੁੱਛਗਿੱਛ ਕੀਤੀ ਪਰ ਉਸ ਦੀ ਸ਼ਨਾਖਤ ਨਾ ਹੋਣ ਕਾਰਨ ਲਾਸ਼ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ 72 ਘੰਟੇ ਲਈ ਸ਼ਨਾਖਤ ਵਾਸਤੇ ਰਖਵਾ ਦਿੱਤਾ ਗਿਆ ਹੈ। ਉਸ ਤੋਂ ਬਾਅਦ ਅਗਲੇ ਦੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਲਹਿਰਾਗਾਗਾ ਪੁਲਿਸ ਦੀ ਵੱਡੀ ਕਾਮਯਾਬੀ: 15 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ, ਕਤਲ ਦੇ ਦੋਸ਼ ਹੇਠ ਤਿੰਨ ਨੌਜਵਾ... ਅਗਲੀ ਖ਼ਬਰ ਤਾੜ-ਤਾੜ ਗੋਲੀਆਂ ਨਾਲ ਦਹਿਲਿਆ ਲੋਹਚੱਪ, ਫਾਇਨੈਂਸ ਕਾਰੋਬਾਰੀਆਂ ਦੇ ਸੈਲਰ 'ਤੇ ਹਮਲਾ, ਜਵਾਬੀ ਫਾਇਰਿੰਗ ਵੀ ਹੋਈ