25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਗੁਰਪ੍ਰੀਤ ਸਿੰਘ ਵਿਰਕ ਦੀ ਜ਼ੀਰਕਪੁਰ ਨਗਰ ਕੌਂਸਲ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ

ਜ਼ੀਰਕਪੁਰ (ਮੁਹਾਲੀ), 20 ਜੁਲਾਈ (ਹੈਪੀ ਪੰਡਵਾਲਾ)- ਜ਼ੀਰਕਪੁਰ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਸ਼ੇਸ਼....

ਅਜੀਤ ਡੈਸਕ 20-07-2026

ਜ਼ੀਰਕਪੁਰ (ਮੁਹਾਲੀ), 20 ਜੁਲਾਈ (ਹੈਪੀ ਪੰਡਵਾਲਾ)- ਜ਼ੀਰਕਪੁਰ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਹਾਜ਼ਰ ਰਹੇ।
ਅਹੁਦਾ ਸੰਭਾਲਣ ਦਾ ਇਹ ਪ੍ਰੋਗਰਾਮ ਬੇਹੱਦ ਸਾਦਗੀ ਤੇ ਧਾਰਮਿਕ ਮਾਹੌਲ 'ਚ ਸੰਪੰਨ ਹੋਇਆ। ਸਵੇਰੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ, ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਅਰਦਾਸ ਕਰਨ ਤੋਂ ਬਾਅਦ ਗੁਰਪ੍ਰੀਤ ਸਿੰਘ ਵਿਰਕ ਨੇ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਆਪਣੀ ਕੁਰਸੀ ਸੰਭਾਲੀ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਗੁਰਪ੍ਰੀਤ ਸਿੰਘ ਵਿਰਕ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਮ ਯੁੱਧ ਮੋਰਚੇ ’ਤੇ ਬਲਤੇਜ ਸਿੰਘ ਪੰਨੂ ਦਾ ਟਵੀਟ ਅਗਲੀ ਖ਼ਬਰ ਨੌਜਵਾਨ ਮੋਦੀ ਜੀ ਦੇ ਹੰਕਾਰ ਨੂੰ ਬਰਦਾਸ਼ਤ ਨਹੀਂ ਕਰਨਗੇ- ਅਰਵਿੰਦ ਕੇਜਰੀਵਾਲ