24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਿਖਲਾਈ ਦੌਰਾਨ ਕਰੰਟ ਲੱਗਣ ਕਾਰਨ ਫੋਜ਼ੀ ਜਵਾਨ ਦੀ ਮੌਤ

ਮਮਦੋਟ/ਫਿਰੋਜ਼ਪੁਰ, 20 ਜੁਲਾਈ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਮਮਦੋਟ ਇਲਾਕੇ ਦੇ ਸਰਹੱਦੀ ਪਿੰਡ ਨਾਲ...

ਅਜੀਤ ਡੈਸਕ 20-07-2026

ਮਮਦੋਟ/ਫਿਰੋਜ਼ਪੁਰ, 20 ਜੁਲਾਈ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਮਮਦੋਟ ਇਲਾਕੇ ਦੇ ਸਰਹੱਦੀ ਪਿੰਡ ਨਾਲ ਸਬੰਧਤ ਇਕ ਫੋਜ਼ੀ ਜਵਾਨ ਦੀ ਸਿਖਲਾਈ ਦੋਰਾਨ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨੋਜਵਾਨ ਫੋਜ਼ੀ ਹਰਮੇਸ਼ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਰਾਓ ਕੇ ਹਿਠਾੜ ਪੱਛਮੀ ਬੰਗਾਲ ਦੇ ਪਾਨਾਗੜ੍ਹ ਵਿਖੇ ਸਿਖਲਾਈ ਸੈਂਟਰ ਵਿਚ ਸਿਖਲਾਈ ਲੈ ਰਿਹਾ ਸੀ ਜਿਥੇ ਬਿਜਲੀ ਦਾ ਕਰੰਟ ਲੱਗਣ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ।

ਪਿੰਡ ਵਾਸੀਆਂ ਅਨੁਸਾਰ ਫੋਜ਼ੀ ਜਵਾਨ ਦੇ ਪਰਿਵਾਰਿਕ ਮੈਂਬਰਾਂ ਵਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਿਸ਼ੇਸ਼ ਜਹਾਜ਼ ਰਾਹੀਂ ਮ੍ਰਿਤਕ ਦੇਹ ਨੂੰ ਦਿੱਲੀ ਲਿਆਂਦਾ ਜਾਵੇਗਾ ਜਿਥੋਂ ਫੌਜ ਦੀ ਵਿਸ਼ੇਸ਼ ਗੱਡੀ ਦੁਆਰਾ ਉਨ੍ਹਾਂ ਦੇ ਜੱਦੀ ਪਿੰਡ ਰਾਓ ਕੇ ਹਿਠਾੜ ਵਿਖੇ ਕੱਲ੍ਹ ਤੱਕ ਪੁੱਜਣ ਦੀ ਉਮੀਦ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਪਿਛਲੀ ਖ਼ਬਰ ਸਿਵਲ ਏਅਰਪੋਰਟ ਵਿਰਕ ਕਲਾਂ (ਬਠਿੰਡਾ) ਤੋਂ ਦਿੱਲੀ ਨੂੰ ਜਾਣ ਵਾਲੀਆਂ ਉਡਾਣਾਂ ਅਕਤੂਬਰ ਮਹੀਨੇ ਵਿਚ ਮਨਜ਼ੂਰੀ ਨਾਂ ਮਿਲਣ ਕਰ... ਅਗਲੀ ਖ਼ਬਰ ਦਿੱਲੀ ਮਹਾਂ ਪੰਚਾਇਤ ਲਈ ਕਪੂਰਥਲਾ ਜ਼ਿਲ੍ਹੇ ਤੋਂ ਜੈਕਾਰਿਆਂ ਦੀ ਗੂੰਜ ਵਿਚ ਕਿਸਾਨਾਂ ਦਾ ਵੱਡਾ ਜੱਥਾ ਰਵਾਨਾ