24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਹਾਇਕ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਅਹੂਜਾ)- ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ...

ਅਜੀਤ ਡੈਸਕ 20-07-2026

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਅਹੂਜਾ)- ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਥਾਣਾ ਕੂਮ ਕਲਾਂ ਵਿਖੇ ਤੈਨਾਤ ਇਕ ਸਹਾਇਕ ਸਬ ਇੰਸਪੈਕਟਰ ਨੂੰ 10 ਹਜ਼ਾਰ ਦੀ ਰਿਸ਼ਵਤ ਲੈਂਦੇ ਕਾਬੂ ਕੀਤਾ ਹੈ। ਕਥਿਤ ਦੋਸ਼ੀ ਵਲੋਂ ਇਹ ਰਿਸ਼ਵਤ ਦੀ ਰਕਮ ਮੋਹਨ ਸਿੰਘ ਪੁੱਤਰ ਰੋਨਕ ਸਿੰਘ ਵਾਸੀ ਜਗੀਰਪੁਰ ਵਲੋਂ ਹਾਸਿਲ ਕੀਤੀ ਗਈ ਸੀ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸਹਾਇਕ ਸਬ ਇੰਸਪੈਕਟਰ ਜਗਜੀਵਨ ਸਿੰਘ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਖਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ। 

ਪਿਛਲੀ ਖ਼ਬਰ ਹਰਜੋਤ ਬੈਂਸ ਜੰਤਰ-ਮੰਤਰ 'ਤੇ ਸੀ.ਜੇ.ਪੀ. ਦੇ ਵਿਰੋਧ 'ਚ ਪਹੁੰਚੇ ਅਗਲੀ ਖ਼ਬਰ ਮਹਾਰਾਜਾ ਚਾਰਲਸ ਦੀ ਪ੍ਰਵਾਨਗੀ ਤੋਂ ਬਾਅਦ ਐਂਡੀ ਬਰਨਹਮ ਬਰਤਾਨੀਆ ਦੇ ਪ੍ਰਧਾਨ ਮੰਤਰੀ ਬਣੇ