24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਰਹੱਦੀ ਪਿੰਡ ਗਾਗਰਮੱਲ ਤੋਂ ਤੀਰਥ ਯਾਤਰਾ ਬੱਸ ਰਵਾਨਾ

ਚੋਗਾਵਾਂ/ਅੰਮ੍ਰਿਤਸਰ, 21 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ 'ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ' ਸ਼ੁਰੂ ਕੀਤੀ ਹੈ। ਇਸ ਦੇ ਤਹਿਤ...

ਅਜੀਤ ਡੈਸਕ 21-07-2026

ਚੋਗਾਵਾਂ/ਅੰਮ੍ਰਿਤਸਰ, 21 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ 'ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ' ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਅੱਜ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਗਾਗਰਮੱਲ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਸਰਪੰਚ ਲਖਵਿੰਦਰ ਸਿੰਘ ਅਤੇ ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ ਵਲੋਂ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਨੇਕ ਉਪਰਾਲਾ ਸਾਡੇ ਬਜ਼ੁਰਗਾਂ ਤੇ ਸੰਗਤਾਂ ਨੂੰ ਆਪਣੇ ਇਤਿਹਾਸ ਤੇ ਧਾਰਮਿਕ ਵਿਰਸੇ ਨਾਲ ਜੋੜਨ ਵਿਚ ਇਕ ਮੀਲ ਪੱਥਰ ਸਾਬਿਤ ਹੋ ਰਿਹਾ ਹੈ। ਇਹ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ। ਜਿਸ ਵਿਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨੈਣਾ ਦੇਵੀ ਆਦਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤਣਗੇ। ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ। ਇਸ ਮੌਕੇ ਸ਼ਰਧਾਲੂਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਸੋਨੀਆ ਮਾਨ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਕੱਲ੍ਹ ਦੀ ਪੁਲਿਸ ਕਾਰਵਾਈ ਵਿਚ ਜ਼ਖਮੀ ਹੋਏ ਨੌਜਵਾਨਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਕੇਜਰੀਵਾਲ ਅਗਲੀ ਖ਼ਬਰ ਕਿਸੇ ਵੀ ਬੱਚੇ ਜਾਂ ਉਨ੍ਹਾਂ ਦੇ ਮਾਪਿਆਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ- ਅਰਵਿੰਦ ਕੇਜਰੀਵਾਲ