24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਕਾਂਗਰਸੀ ਆਗੂਆਂ ਦਾ ਦਿੱਲੀ ’ਚ ਜ਼ੋਰਦਾਰ ਪ੍ਰਦਰਸ਼ਨ

ਨਵੀਂ ਦਿੱਲੀ, 21 ਜੁਲਾਈ- ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ ਅਸੀਂ ਕੱਲ੍ਹ ਨੌਜਵਾਨ ਵਿਦਿਆਰਥੀਆਂ ਵਿਰੁੱਧ ਹੋਈ ਬੇਰਹਿਮੀ....

ਅਜੀਤ ਡੈਸਕ 21-07-2026

ਨਵੀਂ ਦਿੱਲੀ, 21 ਜੁਲਾਈ- ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ ਅਸੀਂ ਕੱਲ੍ਹ ਨੌਜਵਾਨ ਵਿਦਿਆਰਥੀਆਂ ਵਿਰੁੱਧ ਹੋਈ ਬੇਰਹਿਮੀ ਲਈ ਉਨ੍ਹਾਂ ਤੋਂ ਜਵਾਬ ਮੰਗਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਘਰ ਵੱਲ ਮਾਰਚ ਕੀਤਾ ਹੈ। ਸਰਕਾਰ ਕੋਈ ਜਵਾਬਦੇਹੀ ਨਹੀਂ ਲੈਣਾ ਚਾਹੁੰਦੀ ਅਤੇ ਨਾ ਹੀ ਸੰਸਦ ਵਿਚ ਇਸ 'ਤੇ ਬਹਿਸ ਕਰਵਾਉਣਾ ਚਾਹੁੰਦੀ ਹੈ। ਭਾਰਤ ਦੇ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰਨ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ਿਆਂ ਦੀ ਮੰਗ ਕਰਦੇ ਹੋਏ ਪਾਰਟੀ ਪ੍ਰਧਾਨ ਮਲਿਕ ਅਰਜੁਨ ਖੜਗੇ, ਲੋਕ ਸਭਾ ਐਲ.ਓ.ਪੀ. ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪਵਨ ਖੇੜਾ ਅਤੇ ਹੋਰਾਂ ਸਮੇਤ ਕਾਂਗਰਸ ਨੇਤਾਵਾਂ ਨੇ ਲੋਕ ਕਲਿਆਣ ਮਾਰਗ 'ਤੇ ਪ੍ਰਦਰਸ਼ਨ ਕੀਤਾ।

ਪਿਛਲੀ ਖ਼ਬਰ ਲੁਧਿਆਣਾ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਵਾਰ, ਪਤੀ-ਪਤਨੀ ਸਮੇਤ 3 ਕਾਬੂ, 75 ਲੱਖ ਦੀ ਹੈਰੋਇਨ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ 10 ਅਗਸਤ ਤੱਕ ਹੋਵੇਗਾ- ਮੁੱਖ ਮੰਤਰੀ ਮਾਨ