25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਨੀਟ ਪੇਪਰ ਲੀਕ ਦੇ ਵਿਰੋਧ ’ਚ ਕਾਲੇ ਕੱਪੜੇ ਪਾ ਸੰਸਦ ਪੁਹੰਚੇ ਰਾਹੁਲ ਗਾਂਧੀ ਤੇ ਹੋਰ ਕਾਂਗਰਸੀ ਨੇਤਾ

ਨਵੀਂ ਦਿੱਲੀ, 22 ਜੁਲਾਈ- ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਸਮੇਤ ਕਾਂਗਰਸ ਦੇ ਨੇਤਾ ਅੱਜ ਨੀਟ ਪੇਪਰ ਲੀਕ ਦੇ ਵਿਰੋਧ ਵਿਚ ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ। ਵਿਰੋਧੀ ਧਿਰ ਲੋਕ ਸਭਾ....

ਅਜੀਤ ਡੈਸਕ 22-07-2026

ਨਵੀਂ ਦਿੱਲੀ, 22 ਜੁਲਾਈ- ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਸਮੇਤ ਕਾਂਗਰਸ ਦੇ ਨੇਤਾ ਅੱਜ ਨੀਟ ਪੇਪਰ ਲੀਕ ਦੇ ਵਿਰੋਧ ਵਿਚ ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ। ਵਿਰੋਧੀ ਧਿਰ ਲੋਕ ਸਭਾ ਅਤੇ ਰਾਜ ਸਭਾ ਵਿਚ ਇਸ ਮਾਮਲੇ 'ਤੇ ਚਰਚਾ ਚਾਹੁੰਦੀ ਹੈ। ਇਸ ਦੌਰਾਨ ਕਾਂਗਰਸ ਦੇ ਵਿਰੋਧ ਤੋਂ ਬਾਅਦ, ਸਰਕਾਰ ਨੇ ਕਿਹਾ ਕਿ ਉਹ ਇਸ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ ਹੈ। ਪ੍ਰਿਯੰਕਾ ਗਾਂਧੀ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਨਹੀਂ ਖੇਡ ਸਕਦੀ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਾਂਗਰਸ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ। ਭਾਜਪਾ ਨੇਤਾ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਰਾਹੁਲ ਗਾਂਧੀ ਗੈਰ-ਜ਼ਿੰਮੇਵਾਰ ਹਨ ਅਤੇ ਬੱਚਿਆਂ ਨਾਲ ਰਾਜਨੀਤੀ ਖੇਡ ਰਹੇ ਹਨ।

ਪਿਛਲੀ ਖ਼ਬਰ ਜਲੰਧਰ ਵਿਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਫ਼ਰਾਰ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਅਗਲੀ ਖ਼ਬਰ ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ