24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕਿਸਾਨਾਂ ਨੇ ਟੋਲ ਪਲਾਜਾ ਨਿੱਜਰਪੁਰਾ ਕੀਤਾ ਫਰੀ

ਜੰਡਿਆਲਾ ਗੁਰੂ, (ਅੰਮ੍ਰਿਤਸਰ), 22 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਭਾਰਤ ਅਮਰੀਕਾ ਪ੍ਰਸਤਾਵਿਤ ਸਮਝੌਤੇ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਵਲੋਂ ਪੰਜਾਬ ਵਿਚ ਸਾਰੇ...

ਅਜੀਤ ਡੈਸਕ 22-07-2026

ਜੰਡਿਆਲਾ ਗੁਰੂ, (ਅੰਮ੍ਰਿਤਸਰ), 22 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਭਾਰਤ ਅਮਰੀਕਾ ਪ੍ਰਸਤਾਵਿਤ ਸਮਝੌਤੇ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਵਲੋਂ ਪੰਜਾਬ ਵਿਚ ਸਾਰੇ ਟੋਲ ਪਲਾਜ਼ਾ 12 ਤੋਂ 3 ਵਜੇ ਤੱਕ ਫਰੀ ਕਰਨ ਦੇ ਦਿੱਤੇ ਐਲਾਨ ਨੂੰ ਅਮਲੀ ਜਾਮਾਂ ਪਹਿਨਾਉਂਦਿਆਂ ਵੱਡੀ ਤਾਦਾਦ ਵਿਚ ਕਿਸਾਨਾਂ ਨੇ ਟੋਲ ਪਲਾਜ਼ਾ ਨਿੱਜਰਪੁਰਾ ਫਰੀ ਕਰ ਦਿੱਤਾ ਅਤੇ ਇਸ ਮੌਕੇ ਕਿਸਾਨਾਂ ਦੇ ਵੱਡੇ ਇਕੱਠ ਵਲੋਂ ਰੋਸ ਧਰਨਾ ਲਗਾ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ । ਕਿਸਾਨ ਆਗੂ ਗੁਰਮੇਜ ਸਿੰਘ ਤਿੰਮੋਵਾਲ, ਹਰਜੀਤ ਸਿੰਘ ਝੀਤਾ, ਭੁਪਿੰਦਰ ਸਿੰਘ ਤੀਰਥਪੁਰਾ ਅਤੇ ਹੋਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਅਮਰੀਕਾ ਨਾਲ ਸਮਝੌਤਾ ਕਰਨ ਜਾ ਰਹੀ ਹੈ, ਇਸ ਨਾਲ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਦਾ ਵੱਡਾ ਨੁਕਸਾਨ ਹੋਣਾ ਹੈ ਅਤੇ ਇਹ ਸਭ ਸਾਡੀਆਂ ਜ਼ਮੀਨਾਂ ਹੜੱਪਣ ਲਈ ਕੇਂਦਰ ਵਲੋਂ ਸਮਝੌਤੇ ਕੀਤੇ ਜਾ ਰਹੇ ਹਨ ਅਤੇ ਇਹ ਸਮਝੌਤਾ ਜੋ 24 ਜੁਲਾਈ ਨੂੰ ਹੋਣ ਜਾ ਰਿਹਾ ਹੈ, ਇਹ ਬਹੁਤ ਤਬਾਹੀ ਵਾਲਾ ਸਮਝੌਤਾ ਹੋਵੇਗਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਐਮ. ਐਸ. ਪੀ. ਦੇਣੀ ਚਾਹੀਦੀ ਹੈ ਅਤੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਣਾ ਚਾਹੀਦਾ ਹੈ, ਜਿਸ ਤਰ੍ਹਾਂ ਕਿ ਵੱਡੇ ਲੋਕਾਂ ਦੇ ਅਰਬਾਂ ਰੁਪਏ ਦੇ ਕਰਜ਼ੇ ਮਾਫ ਕੀਤੇ ਗਏ ਹਨ ।

ਪਿਛਲੀ ਖ਼ਬਰ ਐਸ.ਕੇ.ਐਮ. ਦੀ ਕਾਲ ’ਤੇ ਭਾਕਿਉ ਉਗਰਾਹਾਂ ਨੇ ਲਾਡੋਵਾਲ ਟੋਲ ਪਲਾਜ਼ਾ ਕਰਤਾ 12 ਤੋਂ 3 ਵਜੇ ਤੱਕ ਟੋਲ ਮੁਕਤ ਅਗਲੀ ਖ਼ਬਰ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੁੜ ਲਿਖਿਆ ਪੱਤਰ