25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬਰਨਾਲਾ ਵਿਚ ਪ੍ਰਸ਼ਾਸਨ ਵਲੋਂ ਕੂੜਾ ਚੁੱਕੇ ਜਾਣ ਨੂੰ ਲੈ ਕੇ ਹੋਇਆ ਹੰਗਾਮਾ, ਪੁਲਿਸ ਨੇ ਸਫਾਈ ਸੇਵਕਾਂ ਉੱਪਰ ਕੀਤਾ ਲਾਠੀਚਾਰਜ

ਬਰਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਖੇ ਅੱਜ ਉਸ ਸਮੇਂ ਭਾਰੀ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਲਿਸ ਦੀ ਮਦਦ ਦੇ ਨਾਲ ਸ਼ਹਿਰ ਵਿਚੋਂ....

ਅਜੀਤ ਡੈਸਕ 22-07-2026

ਬਰਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਖੇ ਅੱਜ ਉਸ ਸਮੇਂ ਭਾਰੀ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਲਿਸ ਦੀ ਮਦਦ ਦੇ ਨਾਲ ਸ਼ਹਿਰ ਵਿਚੋਂ ਕੂੜਾ ਚੁੱਕਣਾ ਸ਼ੁਰੂ ਕਰ ਦਿੱਤਾ। ਐਸ.ਡੀ. ਕਾਲਜ ਦੇ ਨਜ਼ਦੀਕ ਜਦੋਂ ਪ੍ਰਸ਼ਾਸਨ ਵਲੋਂ ਕੂੜਾ ਚੁਕਵਾਇਆ ਜਾ ਰਿਹਾ ਸੀ ਤਾਂ ਪਿਛਲੇ 14 ਦਿਨਾਂ ਤੋਂ ਹੜਤਾਲ ਉੱਪਰ ਬੈਠੇ ਸਫਾਈ ਸੇਵਕਾਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਪਰ ਇਸ ਵਿਰੋਧ ਨੂੰ ਰੋਕਣ ਲਈ ਪੁਲਿਸ ਨੇ ਸਫਾਈ ਸੇਵਕਾਂ ਉੱਪਰ ਲਾਠੀਚਾਰਜ ਕਰ ਦਿੱਤਾ। ਜਿਸ ਤੋਂ ਬਾਅਦ ਸ਼ਹਿਰ ਵਿਚ ਮਾਹੌਲ ਕਾਫ਼ੀ ਤਣਾਅ-ਪੂਰਨ ਬਣ ਗਿਆ ਹੈ।

ਪਿਛਲੀ ਖ਼ਬਰ ਦਿੱਲੀ ’ਚ ਅੱਜ ਹੋਵੇਗੀ ਪੰਜਾਬ ਕਾਂਗਰਸ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਵਿੱਚ ਲੋਕਤੰਤਰ ਤੋਂ ਲੈ ਕੇ ਭਰਤੀ ਪ੍ਰਣਾਲੀ ਤੱਕ ਸਭ ਕੁਝ ਸਰਕਾਰ ਦੇ ਦਬਾਅ ਹੇਠ - ਜਾਖੜ