24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅਜ਼ੀਜ਼ਪੁਰ ਟੋਲ ਪਲਾਜ਼ਾ ਤਿੰਨ ਘੰਟਿਆਂ ਲਈ ਰੱਖਿਆ ਗਿਆ ਮੁਫ਼ਤ

ਜ਼ੀਰਕਪੁਰ (ਮੁਹਾਲੀ), 22 ਜੁਲਾਈ, (ਹੈਪੀ ਪੰਡਵਾਲਾ) - ਭਾਰਤ- ਅਮਰੀਕਾ ਵਿਚਕਾਰ ਪ੍ਰਸਤਾਵਿਤ ਟੈਕਸ-ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਭਰ 'ਚ ਕਿਸਾਨ ਜਥੇਬੰਦੀਆਂ ਵਲੋਂ...

ਅਜੀਤ ਡੈਸਕ 22-07-2026

ਜ਼ੀਰਕਪੁਰ (ਮੁਹਾਲੀ), 22 ਜੁਲਾਈ, (ਹੈਪੀ ਪੰਡਵਾਲਾ) - ਭਾਰਤ- ਅਮਰੀਕਾ ਵਿਚਕਾਰ ਪ੍ਰਸਤਾਵਿਤ ਟੈਕਸ-ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਭਰ 'ਚ ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਟੋਲ ਪਲਾਜ਼ਿਆਂ ਨੂੰ 3 ਘੰਟੇ ਟੋਲ-ਫ੍ਰੀ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਜ਼ੀਰਕਪੁਰ-ਪਟਿਆਲਾ ਸੜਕ ‘ਤੇ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ ਵੀ ਤਿੰਨ ਘੰਟਿਆਂ ਲਈ ਮੁਫ਼ਤ ਰੱਖਿਆ ਗਿਆ, ਜਿੱਥੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਧਰਨਾ ਦਿੱਤਾ। ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਵਪਾਰੀਆਂ ਦੇ ਹਿੱਤਾਂ ਲਈ ਘਾਤਕ ਸਾਬਤ ਹੋ ਸਕਦਾ ਹੈ।

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿਚ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਉੱਜ ਦਰਿਆ 'ਤੇ ਡੈਮ ਨਾ ਬਣਾਉਣਾ ਮਾਝੇ ਵਿਚ ਹੜ੍ਹਾਂ ਦਾ ਵੱਡਾ ਕਾਰਨ, ਕੇਂਦਰ ਤੁਰੰਤ ਮਨਜ਼ੂਰੀ ਦੇਵੇ - ਕੁਲਦੀਪ ਸਿੰਘ ਧਾਲੀ...