ਗੁਰੂਹਰਸਹਾਏ (ਫ਼ਿਰੋਜ਼ਪੁਰ), 22 ਜੁਲਾਈ (ਕਪਿਲ ਕੰਧਾਰੀ) - ਗੁਰੂ ਹਰਸਹਾਏ ਸ਼ਹਿਰ ਵਿਚ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਲਗਾਤਾਰ ਜਾਰੀ ਹੈ। ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸ਼ਹਿਰ ਦੇ ਕਈ ਹਿੱਸਿਆਂ ਵਿਚ ਕੂੜੇ ਦੇ ਢੇਰ ਅਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਮੁਸ਼ਕਲਾਂ ਦਾ ਕਾਰਨ ਬਣਿਆ ਹੋਇਆ ਹੈ। ਸਫ਼ਾਈ ਪ੍ਰਬੰਧ ਪ੍ਰਭਾਵਿਤ ਹੋਣ ਕਾਰਨ ਸ਼ਹਿਰ ਵਾਸੀਆਂ ਵਿਚ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ।ਇਸੇ ਦੌਰਾਨ ਅੱਜ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਵਲੋਂ ਫ਼ਰੀਦਕੋਟ ਰੋਡ, ਸ੍ਰੀ ਮੁਕਤਸਰ ਸਾਹਿਬ ਰੋਡ, ਮੇਨ ਬਾਜ਼ਾਰ ਸਮੇਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।।ਇਸ ਮੌਕੇ ਸਫ਼ਾਈ ਸੇਵਕ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਫ਼ਾਈ ਸੇਵਕ ਅਤੇ ਸੀਵਰੇਜ ਕਰਮਚਾਰੀ ਲੰਬੇ ਸਮੇਂ ਤੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਅਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕਰਦੇ ਆ ਰਹੇ ਹਨ, ਪਰ ਸਰਕਾਰ ਵਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੀਟਿੰਗਾਂ ਦੌਰਾਨ ਭਰੋਸੇ ਤਾਂ ਦਿੱਤੇ ਜਾਂਦੇ ਹਨ, ਪਰ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹੜਤਾਲ ਦੇ ਬਾਵਜੂਦ ਉਨ੍ਹਾਂ ’ਤੇ ਸ਼ਹਿਰ ਵਿਚ ਸਫ਼ਾਈ ਕਰਨ ਲਈ ਪੁਲਿਸ ਰਾਹੀਂ ਦਬਾਅ ਬਣਾਇਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿਚ ਕੱਢਿਆ ਰੋਸ ਮਾਰਚ
ਗੁਰੂਹਰਸਹਾਏ (ਫ਼ਿਰੋਜ਼ਪੁਰ), 22 ਜੁਲਾਈ (ਕਪਿਲ ਕੰਧਾਰੀ) - ਗੁਰੂ ਹਰਸਹਾਏ ਸ਼ਹਿਰ ਵਿਚ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਲਗਾਤਾਰ...
ਅਜੀਤ ਡੈਸਕ
22-07-2026