24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅਜਨਾਲਾ ਪੁਲਿਸ ਵਲੋਂ 30 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਕਾਬੂ

ਅਜਨਾਲਾ (ਅੰਮ੍ਰਿਤਸਰ), 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੀ...

ਅਜੀਤ ਡੈਸਕ 22-07-2026

ਅਜਨਾਲਾ (ਅੰਮ੍ਰਿਤਸਰ), 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਵਿਚ ਨਸ਼ਾ ਤਸਕਰਾਂ, ਸਰਹੱਦ ਪਾਰ ਤਸਕਰਾਂ, ਗੈਂਗਸਟਰਾਂ ਖ਼ਿਲਾਫ਼ 'ਆਪ੍ਰੇਸ਼ਨ ਪ੍ਰਹਾਰ 4.0' ਤਹਿਤ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਅਜਨਾਲਾ ਤੋਂ ਇਕ ਨਸ਼ਾ ਤਸਕਰ ਨੂੰ 30 ਕਰੋੜ ਰੁਪਏ ਮੁੱਲ ਦੀ 6 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। 'ਅਜੀਤ' ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ 6 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਜੋ ਕਿ ਅਜਨਾਲਾ ਸ਼ਹਿਰ ਅੰਦਰ ਸਥਿਤ ਭਗਤ ਨਾਮਦੇਵ ਕਾਲੋਨੀ ਦਾ ਰਹਿਣ ਵਾਲਾ ਹੈ, ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਆਪਣਾ ਵਰਤ ਤੋੜਨ, ਬੱਚਿਆਂ ਦਾ ਸਹੀ ਦਿਸ਼ਾ ਵਿੱਚ ਮਾਰਗਦਰਸ਼ਨ ਕਰਨ ਵਾਂਗਚੁਕ - ਨੱਢਾ ਅਗਲੀ ਖ਼ਬਰ ਕਈ ਹੋਰ ਸੂਬਿਆਂ ਵਿਚ ਵੀ ਪੇਪਰ ਹੋ ਚੁੱਕੇ ਨੇ ਲੀਕ - ਨੱਢਾ