26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਚੰਦਰੇਸ਼ਵਰ ਸਿੰਘ ਮੋਹੀ ਪੀ.ਪੀ.ਸੀ.ਸੀ.ਦੇ ਅਨੁਸੂਚਿਤ ਜਾਤੀਆਂ ਵਿਭਾਗ ਦੇ ਕਾਰਜਕਾਰੀ ਚੇਅਰਮੈਨ ਨਿਯੁਕਤ

ਨਵੀਂ ਦਿੱਲੀ, 23 ਜੁਲਾਈ- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਏ.ਆਈ.ਸੀ.ਸੀ. ਨੇ ਨਾਭਾ ਤੋਂ ਸੀਨੀਅਰ ਕਾਂਗਰਸੀ ਆਗੂ ਚੰਦਰੇਸ਼ਵਰ ਸਿੰਘ ਮੋਹੀ ਨੂੰ ਪੰਜਾਬ ਪ੍ਰਦੇਸ਼....

ਅਜੀਤ ਡੈਸਕ 23-07-2026

ਨਵੀਂ ਦਿੱਲੀ, 23 ਜੁਲਾਈ- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਏ.ਆਈ.ਸੀ.ਸੀ. ਨੇ ਨਾਭਾ ਤੋਂ ਸੀਨੀਅਰ ਕਾਂਗਰਸੀ ਆਗੂ ਚੰਦਰੇਸ਼ਵਰ ਸਿੰਘ ਮੋਹੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਅਨੁਸੂਚਿਤ ਜਾਤੀਆਂ ਵਿਭਾਗ ਦਾ ਕਾਰਜਕਾਰੀ ਚੇਅਰਮੈਨ ਨਿਯੁਕਤ ਕੀਤਾ ਹੈ। ਮੋਹੀ, ਜੋ ਪਹਿਲਾਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (2021–2024) ਦੇ ਮੈਂਬਰ ਵਜੋਂ ਸੇਵਾ ਨਿਭਾ ਚੁੱਕੇ ਹਨ, ਨੇ ਪੰਜਾਬ ਭਰ ਵਿਚ ਅਨੁਸੂਚਿਤ ਜਾਤੀਆਂ ਭਾਈਚਾਰੇ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਿਆਪਕ ਤੌਰ 'ਤੇ ਕੰਮ ਕੀਤਾ ਹੈ। ਉਹ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਦੇ ਪੁੱਤਰ ਹਨ।

ਇਹ ਨਿਯੁਕਤੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਵਚਨਬੱਧਤਾ, ਸੰਗਠਨਾਤਮਕ ਕੰਮ ਅਤੇ ਪਾਰਟੀ ਨੂੰ ਮਜ਼ਬੂਤ ​​ਕਰਨ ਵਿਚ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਕੀਤੀ ਗਈ ਹੈ।

ਉਨ੍ਹਾਂ ਕਿਹਾ fk ਮੇਰੀ ਤਰਜੀਹ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ, ਅਨੁਸੂਚਿਤ ਜਾਤੀਆਂ ਭਾਈਚਾਰੇ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਕੰਮ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕਾਂਗਰਸ ਪਾਰਟੀ ਦਾ ਸੁਨੇਹਾ ਪੰਜਾਬ ਭਰ ਦੇ ਹਰ ਘਰ ਤੱਕ ਪਹੁੰਚੇ।

ਪਿਛਲੀ ਖ਼ਬਰ ਪਿੰਡ ਲਾਂਦੜਾ ਨਹਿਰ ਵਿੱਚ 40 ਸਾਲਾ ਤੈਰਦੀ ਹੋਈ ਲਾਸ਼ ਮਿਲੀ ਅਗਲੀ ਖ਼ਬਰ ਅਜਨਾਲਾ ਖੇਤਰ ਲਗਾਤਾਰ 'ਚ ਪੈ ਰਹੇ ਭਾਰੀ ਮੀਂਹ ਨੇ ਸਰਹੱਦੀ ਇਲਾਕਿਆਂ ਵਿਚ ਬਣਾਏ ਹੜ੍ਹਾਂ ਵਰਗੇ ਹਾਲਾਤ