ਨਵੀਂ ਦਿੱਲੀ, 23 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੰਡੀਆ ਗੱਠਜੋੜ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਹੋਰ ਸੰਸਦ ਭਵਨ ਦੇ ਅੰਦਰ ਮਕਰ ਦੁਆਰ ਵਿਖੇ ਇੰਡੀਆ ਬਲਾਕ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ।