26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ...

ਅਜੀਤ ਡੈਸਕ 23-07-2026

ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਗੁਰਮੇਲ ਸਿੰਘ ਸੰਗਤਪੁਰਾ ਪੰਥਕ ਸੋਚ ਦੇ ਧਾਰਨੀ ਅਤੇ ਗੁਰਦੁਆਰਾ ਪ੍ਰਬੰਧ ਪ੍ਰਤੀ ਸਮਰਪਿਤ ਸ਼ਖ਼ਸੀਅਤ ਸਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸਿੱਖ ਪੰਥ ਦੀ ਸੇਵਾ ਲਈ ਮਹੱਤਵਪੂਰਨ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਸਮੇਤ ਹੋਰਾਂ ਨੇ ਵੀ ਸ. ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਪਿਛਲੀ ਖ਼ਬਰ ਭਾਜਪਾ ਵਲੋਂ ਇੰਡੀਆ ਗੱਠਜੋੜ ਦੇ ਪ੍ਰਦਰਸ਼ਨ ਵਿਰੁੱਧ ਜਵਾਬੀ ਪ੍ਰਦਰਸ਼ਨ ਅਗਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੰਡੀਆ ਗੱਠਜੋੜ ਵਲੋਂ ਵਿਰੋਧ ਪ੍ਰਦਰਸ਼ਨ