27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫ਼ਾਸ਼

ਚੰਡੀਗੜ੍ਹ, 23 ਜੁਲਾਈ (ਰੇਸ਼ਮ ਸਿੰਘ)- ਇਕ ਵੱਡੀ ਸਫ਼ਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ...

ਅਜੀਤ ਡੈਸਕ 23-07-2026

ਚੰਡੀਗੜ੍ਹ, 23 ਜੁਲਾਈ (ਰੇਸ਼ਮ ਸਿੰਘ)- ਇਕ ਵੱਡੀ ਸਫ਼ਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਪਾਸੋਂ ਛੇ ਆਧੁਨਿਕ ਪਿਸਤੌਲ, 1 ਕਿਲੋ ਹੈਰੋਇਨ, 1 ਕਿਲੋ ਅਫੀਮ, ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਇਕ ਵਿਦੇਸ਼ੀ-ਅਧਾਰਤ ਹੈਂਡਲਰ ਨਾਲ ਸਿੱਧੇ ਸੰਪਰਕ ਵਿਚ ਸਨ, ਜੋ ਅਪਰਾਧਿਕ ਤੱਤਾਂ ਨੂੰ ਅੱਗੇ ਵੰਡਣ ਲਈ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸਹਾਇਤਾ ਕਰਦਾ ਸੀ। ਪੁਲਿਸ ਸਟੇਸ਼ਨ ਛੇਹਰਟਾ ਅਤੇ ਛਾਉਣੀ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸੰਬੰਧ ਸਥਾਪਤ ਕਰਨ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਪਿਛਲੀ ਖ਼ਬਰ ਗੱਲਬਾਤ ਜਾਰੀ ਰੱਖਣ ਲਈ ਸਰਕਾਰ ਵਲੋਂ ਭੇਜੀ ਗਈ ਪੇਸ਼ਕਸ਼ ਸੀ.ਜੇ.ਪੀ. ਨੇ ਕੀਤੀ ਰੱਦ- ਸਰਕਾਰੀ ਸੂਤਰ ਅਗਲੀ ਖ਼ਬਰ ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬ ਦੇ ਅਹਿਮ ਰੇਲਵੇ ਪ੍ਰੋਜੈਕਟਾਂ ਵਿਚ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਨਿੱਜੀ ਦਖ਼ਲ ਦੇਣ ਦੀ...