28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਸਤੀਫ਼ੇ ਨਹੀਂ, ਸਿਸਟਮ 'ਚ ਸੁਧਾਰ ਹੀ ਹੈ ਪੱਕਾ ਹੱਲ - ਜਾਖੜ

ਚੰਡੀਗੜ੍ਹ, 23 ਜੁਲਾਈ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਿਸੇ ਵੀ ਘਟਨਾ ਤੋਂ ਬਾਅਦ ਸਿਰਫ਼ ਅਸਤੀਫ਼ੇ ਲੈਣਾ ਸਮੱਸਿਆ ਦਾ ਸਥਾਈ ਹੱਲ....

ਅਜੀਤ ਡੈਸਕ 23-07-2026

ਚੰਡੀਗੜ੍ਹ, 23 ਜੁਲਾਈ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਿਸੇ ਵੀ ਘਟਨਾ ਤੋਂ ਬਾਅਦ ਸਿਰਫ਼ ਅਸਤੀਫ਼ੇ ਲੈਣਾ ਸਮੱਸਿਆ ਦਾ ਸਥਾਈ ਹੱਲ ਨਹੀਂ ਹੈ, ਸਗੋਂ ਲੋੜ ਇਸ ਗੱਲ ਦੀ ਹੈ ਕਿ ਪੂਰੇ ਸਿਸਟਮ ਵਿਚ ਅਜਿਹੇ ਸੁਧਾਰ ਕੀਤੇ ਜਾਣ, ਜਿਨ੍ਹਾਂ ਨਾਲ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ। ਉਨ੍ਹਾਂ ਕਿਹਾ ਕਿ ਜਵਾਬਦੇਹੀ ਤੈਅ ਕਰਨ ਦੇ ਨਾਲ-ਨਾਲ ਪ੍ਰਸ਼ਾਸਨਿਕ ਢਾਂਚੇ ਨੂੰ ਵੀ ਮਜ਼ਬੂਤ ਬਣਾਉਣਾ ਸਮੇਂ ਦੀ ਮੰਗ ਹੈ।

ਜਾਖੜ ਨੇ ਪੰਜਾਬ ਅਤੇ ਦਿੱਲੀ ਵਿਚ ਵੱਖ-ਵੱਖ ਮੌਕਿਆਂ 'ਤੇ ਹੋਏ ਲਾਠੀਚਾਰਜ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਆਪਣੀ ਗੱਲ ਸ਼ਾਂਤੀਪੂਰਵਕ ਢੰਗ ਨਾਲ ਰੱਖਣ ਦਾ ਹਰ ਨਾਗਰਿਕ ਨੂੰ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੋਵੇ ਜਾਂ ਦਿੱਲੀ, ਕਿਸੇ ਵੀ ਥਾਂ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਮੰਦਭਾਗਾ ਹੈ ਅਤੇ ਅਜਿਹੀਆਂ ਸਥਿਤੀਆਂ ਤੋਂ ਬਚਣ ਲਈ ਗੱਲਬਾਤ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਪਿਛਲੀ ਖ਼ਬਰ ਗਲਾਡਾ ਅਤੇ ਨਗਰ ਨਿਗਮ ਲੁਧਿਆਣਾ ਨੇ ਸਾਂਝੀ ਕਾਰਵਾਈ ਕਰਦਿਆਂ ਰੇਹੜੀਆਂ ਤੇ ਫੜੀਆਂ ਵਾਲਿਆਂ ਨੂੰ ਖਦੇੜਿਆ ਅਗਲੀ ਖ਼ਬਰ ਜ਼ੀਰਕਪੁਰ 'ਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 140 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਕੈਂਟਰ ਕਾਬੂ