30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਮਨਾਇਆ

ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ,ਵਰਪਾਲ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਅੱਜ ਦੇ ਦਿਨ ਮੀਰੀ ਤੇ ਪੀਰੀ ਦੀਆਂ ਤਲਵਾਰਾਂ ਧਾਰਨ ਕਰਨ ਦੇ ਦਿਵਸ ਮੌਕੇ ਅੱਜ ਸ੍ਰੀ ਅਕਾਲ....

ਅਜੀਤ ਡੈਸਕ 24-07-2026

ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ,ਵਰਪਾਲ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਅੱਜ ਦੇ ਦਿਨ ਮੀਰੀ ਤੇ ਪੀਰੀ ਦੀਆਂ ਤਲਵਾਰਾਂ ਧਾਰਨ ਕਰਨ ਦੇ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਉਤਸਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਅਰਦਾਸ ਉਪਰੰਤ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਜਿੰਦਰ ਸਿੰਘ ਮਹਿਤਾ, ਸੁੱਚਾ ਸਿੰਘ ਲੰਗਾਹ, ਸਕੱਤਰ ਬਲਵਿੰਦਰ ਸਿੰਘ ਤੇ ਕਾਹਲਵਾਂ ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਮੇਜਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਸਰਕਾਰ ਨੇ ਭਰੋਸਾ ਦਿੱਤਾ ਕਿ NEET ਪੇਪਰ ਅਤੇ ਸਿੱਖਿਆ ਪ੍ਰਣਾਲੀ 'ਤੇ ਸੰਸਦ ਵਿਚ ਹੋਵੇਗੀ ਚਰਚਾ- ਸੋਨਮ ਵਾਂਗਚੁਕ ਅਗਲੀ ਖ਼ਬਰ ਨਿਰਵਾਲ ਰੈਸਟੋਰੈਂਟ ਨੇੜੇ ਭਿਆਨਕ ਸੜਕੀ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ