31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਬਠਿੰਡਾ ਦੇ ਸਫ਼ਾਈ ਤੇ ਸੀਵਰੇਜ ਮੁਲਾਜ਼ਮਾਂ ਦੀ ਹੜਤਾਲ ਸ਼ੁਰੂ

ਬਠਿੰਡਾ, 24 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ)- ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿਚ ਬਠਿੰਡਾ ਦੇ ਸਫ਼ਾਈ ਅਤੇ ਸੀਵਰੇਜ...

ਅਜੀਤ ਡੈਸਕ 24-07-2026

ਬਠਿੰਡਾ, 24 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ)- ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿਚ ਬਠਿੰਡਾ ਦੇ ਸਫ਼ਾਈ ਅਤੇ ਸੀਵਰੇਜ ਮੁਲਾਜ਼ਮ ਅੱਜ ਹੜਤਾਲ 'ਤੇ ਚਲੇ ਗਏ। ਮੁਲਾਜ਼ਮਾਂ ਨੇ ਕੰਮਕਾਜ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਤੋਂ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਹੜਤਾਲ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਸਫ਼ਾਈ ਦਾ ਕੰਮ ਪ੍ਰਭਾਵਿਤ ਹੋਇਆ ਅਤੇ ਕੂੜਾ ਨਾ ਚੁੱਕੇ ਜਾਣ ਕਾਰਨ ਥਾਂ-ਥਾਂ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ। ਜਥੇਬੰਦੀ ਆਗੂਆਂ ਨੇ ਕਿਹਾ ਕਿ ਬਰਨਾਲਾ ਵਿਚ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ 'ਤੇ ਲਾਠੀਚਾਰਜ ਨਿੰਦਣਯੋਗ ਹੈ ਅਤੇ ਦੋਸ਼ੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।

ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਨਹੀਂ ਮੰਨਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਪਿਛਲੀ ਖ਼ਬਰ ਦੇਸ਼ ਦੇ ਨੌਜਵਾਨਾਂ ਦਾ ਹੈ ਇਹ ਸੰਘਰਸ਼- ਅਭਿਜੀਤ ਦੀਪਕੇ ਅਗਲੀ ਖ਼ਬਰ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਵਿਰੁੱਧ ਐਫ਼.ਆਈ.ਆਰ. ਦਰਜ