01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਨਾਲ ਕੀਤਾ ਜਾਵੇ, ਡਾਂਗਾਂ ਨਾਲ ਨਹੀਂ- ਅਸ਼ਵਨੀ ਸ਼ਰਮਾ

ਪਠਾਨਕੋਟ, 24 ਜੁਲਾਈ (ਸੰਧੂ)- ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ...

ਅਜੀਤ ਡੈਸਕ 24-07-2026

ਪਠਾਨਕੋਟ, 24 ਜੁਲਾਈ (ਸੰਧੂ)- ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਵੱਖ-ਵੱਖ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕਰਦਿਆਂ ਬਰਨਾਲਾ ਵਿਚ ਸ਼ਾਂਤੀਪੂਰਵਕ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ, ਮੋਹਾਲੀ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਬਰਨਾਲਾ, ਸੰਗਰੂਰ, ਬਟਾਲਾ, ਫਗਵਾੜਾ, ਮਾਲੇਰਕੋਟਲਾ, ਅਬੋਹਰ, ਫਿਰੋਜ਼ਪੁਰ, ਖੰਨਾ, ਖਰੜ ਅਤੇ ਜ਼ੀਰਕਪੁਰ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਸਫਾਈ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਮਨ ਅਰੋੜਾ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੱਢਣ ਦੀ ਬਜਾਏ ਉਨ੍ਹਾਂ 'ਤੇ ਲਾਠੀਆਂ ਵਰ੍ਹਾਉਣਾ ਲੋਕਤੰਤਰ ਦੀ ਭਾਵਨਾ ਦੇ ਖ਼ਿਲਾਫ਼ ਹੈ। ਬਰਨਾਲਾ ਵਿੱਚ ਜਿਸ ਤਰ੍ਹਾਂ ਕਰਮਚਾਰੀਆਂ ਨਾਲ ਵਿਵਹਾਰ ਕੀਤਾ ਗਿਆ, ਉਹ ਬਹੁਤ ਹੀ ਨਿੰਦਣਯੋਗ ਹੈ।

ਆਪਣੇ ਹੱਕਾਂ ਲਈ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਅਪਰਾਧੀਆਂ ਵਰਗਾ ਸਲੂਕ ਕਰਨਾ ਕਿਸੇ ਵੀ ਲੋਕਤੰਤਰੀ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ।ਉਨ੍ਹਾਂ ਮੰਗ ਕੀਤੀ ਕਿ ਬਰਨਾਲਾ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਪ੍ਰਦਰਸ਼ਨਕਾਰੀ ਕਰਮਚਾਰੀਆਂ 'ਤੇ ਦਰਜ ਕੇਸ ਵਾਪਸ ਲਏ ਜਾਣ ਅਤੇ ਸਫਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ,ਰੈਗੂਲਰਾਈਜ਼ੇਸ਼ਨ, ਨੌਕਰੀ ਦੀ ਸੁਰੱਖਿਆ, ਉਚਿਤ ਤਨਖ਼ਾਹ ਅਤੇ ਸੇਵਾ ਸਹੂਲਤਾਂਦਾ ਤੁਰੰਤ ਹੱਲ ਕੀਤਾ ਜਾਵੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਫਾਈ ਕਰਮਚਾਰੀਆਂ ਦੇ ਜਾਇਜ਼ ਸੰਘਰਸ਼ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣ ਤੱਕ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ।

ਪਿਛਲੀ ਖ਼ਬਰ ਮਾਛੀਵਾੜਾ ਬਲਾਕ ਸਰਪੰਚ ਯੂਨੀਅਨ ਦੇ ਗੁਰਵਿੰਦਰ ਸਿੰਘ ਛੌੜੀਆਂ ਪ੍ਰਧਾਨ ਬਣੇ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਅਜਨਾਲਾ ਦੇ ਸੱਕੀ ਨਾਲੇ ਦੀ ਸਫਾਈ ਨਾ ਹੋਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਬਰਬਾਦ