01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਦੋ ਡੀ.ਜੀ.ਪੀ ਕਮੈਂਡੇਸ਼ਨ ਡਿਸਕਾਂ ਨਾਲ ਸਨਮਾਨਿਤ

ਸਮਰਾਲਾ (ਲੁਧਿਆਣਾ), 24 ਜੁਲਾਈ (ਪਰਮਿੰਦਰ)- ਖੰਨਾ ਪੁਲਿਸ ਅਧੀਨ ਸਬ-ਡਵੀਜ਼ਨ ਸਮਰਾਲਾ ਵਿਚ...

ਅਜੀਤ ਡੈਸਕ 24-07-2026

ਸਮਰਾਲਾ (ਲੁਧਿਆਣਾ), 24 ਜੁਲਾਈ (ਪਰਮਿੰਦਰ)- ਖੰਨਾ ਪੁਲਿਸ ਅਧੀਨ ਸਬ-ਡਵੀਜ਼ਨ ਸਮਰਾਲਾ ਵਿਚ ਤਾਇਨਾਤ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਇਮਾਨਦਾਰ ਕਾਰਗੁਜ਼ਾਰੀ ਅਤੇ ਫਰਜ਼ ਪ੍ਰਤੀ ਸਮਰਪਣ ਲਈ ਪੰਜਾਬ ਪੁਲਿਸ ਦੇ ਡੀ.ਜੀ.ਪੀ ਵਲੋਂ ਦੋ ਡੀ.ਜੀ.ਪੀ ਕਮੈਂਡੇਸ਼ਨ ਡਿਸਕਾਂ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਪ੍ਰਦਾਨ ਕੀਤਾ ਗਿਆ, ਜਿਸ ਨੂੰ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਦੀ ਵਰਦੀ 'ਤੇ ਕਮੈਂਡੇਸ਼ਨ ਡਿਸਕਾਂ ਲਗਾ ਕੇ ਰਸਮੀ ਤੌਰ 'ਤੇ ਭੇਂਟ ਕੀਤਾ।

ਇਸ ਮੌਕੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਿਹਨਤੀ ਅਤੇ ਜ਼ਿੰਮੇਵਾਰ ਅਧਿਕਾਰੀ ਪੰਜਾਬ ਪੁਲਿਸ ਦੀ ਅਸਲੀ ਤਾਕਤ ਹਨ, ਜੋ ਹਰ ਹਾਲਾਤ ਵਿਚ ਆਪਣੀ ਡਿਊਟੀ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਡੀ.ਐੱਸ.ਪੀ ਸੰਧੂ ਦੀ ਮਿਹਨਤ ਅਤੇ ਸਮਰਪਣ ਹੋਰ ਪੁਲਿਸ ਮੁਲਾਜ਼ਮਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਸਮਾਗਮ ਦੌਰਾਨ ਖੰਨਾ ਪੁਲਿਸ ਜ਼ਿਲ੍ਹੇ ਵਿਚ ਤਾਇਨਾਤ ਹੋਰ ਪੁਲਿਸ ਅਧਿਕਾਰੀਆਂ ਨੇ ਵੀ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਇਸ ਵਿਸ਼ੇਸ਼ ਸਨਮਾਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਮਗਰੋਂ ਡੀ.ਐਸ.ਪੀ. ਸਸਪੈਂਡ ਅਗਲੀ ਖ਼ਬਰ ਤਪਾ ਅੰਦਰ ਹੋਈ ਤੇਜ਼ ਬਰਸਾਤ ਕਾਰਨ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਕਿਸਾਨ ਬਾਗੋਬਾਗ