31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਧਾਇਕ ਸੰਗੋਵਾਲ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਇਆਲੀ/ਥਰੀਕੇ (ਲੁਧਿਆਣਾ), 25 ਜੁਲਾਈ (ਮਨਜੀਤ ਸਿੰਘ ਦੁੱਗਰੀ) - ਹਲਕਾ ਗਿੱਲ ਦੇ ਵਿਧਾਇਕ ਜੀਵਨ ਸੰਗੋਵਾਲ ਨੇ ਅੱਜ ਗਦਰੀ ਬਾਬਾ ਗੁਰਮੁਖ ਸਿੰਘ ਦੇ ਜੱਦੀ ਪਿੰਡ ਲਲਤੋਂ ਖ਼ੁਰਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਸਰਪੰਚ...

ਅਜੀਤ ਡੈਸਕ 25-07-2026

ਇਆਲੀ/ਥਰੀਕੇ (ਲੁਧਿਆਣਾ), 25 ਜੁਲਾਈ (ਮਨਜੀਤ ਸਿੰਘ ਦੁੱਗਰੀ) - ਹਲਕਾ ਗਿੱਲ ਦੇ ਵਿਧਾਇਕ ਜੀਵਨ ਸੰਗੋਵਾਲ ਨੇ ਅੱਜ ਗਦਰੀ ਬਾਬਾ ਗੁਰਮੁਖ ਸਿੰਘ ਦੇ ਜੱਦੀ ਪਿੰਡ ਲਲਤੋਂ ਖ਼ੁਰਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਸਰਪੰਚ ਸਰਬਜੀਤ ਕੌਰ ਦੇ ਪਤੀ ਅਤੇ ਪੰਚਾਇਤ ਮੈਂਬਰ ਦਿਲਰਾਜ ਸਿੰਘ ਨੇ ਦੱਸਿਆ ਕਿ ਪਿੰਡ ਦੀ ਚਰੋਕਣੀ ਮੰਗ ਨੂੰ ਦੇਖਦਿਆਂ ਇਹ ਆਮ ਆਦਮੀ ਪਾਰਟੀ ਕਲੀਨਿਕ ਖੋਲਿ੍ਹਆਆ ਗਿਆ ਹੈ। ਵਿਧਾਇਕ ਸੰਗੋਵਾਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਮਨੋਰਥ ਆਮ ਲੋਕਾਂ ਨੂੰ ਜ਼ਮੀਨੀ ਪੱਧਰ ਤੇ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਦਿੱਤੀਆਂ ਬਾਕੀ ਗਾਰੰਟੀਆਂ ਨੂੰ ਵੀ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਵਚਨਬੱਧ ਹੈ।

 

ਪਿਛਲੀ ਖ਼ਬਰ ਭਾਜਪਾ ਅੰਮ੍ਰਿਤਸਰ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਾ ਫਰਾਰ ਗੈਂਗਸਟਰ ਜੋਬਨ ਬਿੱਲਾ