29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਐਸ.ਕੇ.ਐਮ. ਦੀ ਕਾਲ 'ਤੇ ਲਾਡੋਵਾਲ ਟੋਲ 3 ਘੰਟੇ ਲਈ ਮੁਫ਼ਤ, ਭਾਕਿਉਂ ਉਗਰਾਹਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਲਾਡੋਵਾਲ (ਲੁਧਿਆਣਾ), 25 ਜੁਲਾਈ (ਬਲਬੀਰ ਸਿੰਘ ਰਾਣਾ/ਪ੍ਰਦੀਪ ਭੰਡਾਰੀ)- ਸੰਯੁਕਤ ਕਿਸਾਨ ਮੋਰਚੇ (ਐਸਕੇਐਮ)...

ਅਜੀਤ ਡੈਸਕ 25-07-2026

ਲਾਡੋਵਾਲ (ਲੁਧਿਆਣਾ), 25 ਜੁਲਾਈ (ਬਲਬੀਰ ਸਿੰਘ ਰਾਣਾ/ਪ੍ਰਦੀਪ ਭੰਡਾਰੀ)- ਸੰਯੁਕਤ ਕਿਸਾਨ ਮੋਰਚੇ (ਐਸਕੇਐਮ) ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ ਮੁਕਤ ਕਰ ਦਿੱਤਾ ਗਿਆ। ਇਸ ਦੌਰਾਨ ਵਾਹਨ ਚਾਲਕਾਂ ਨੂੰ ਬਿਨਾਂ ਟੋਲ ਅਦਾ ਕੀਤੇ ਲੰਘਣ ਦੀ ਇਜਾਜ਼ਤ ਦਿੱਤੀ ਗਈ।

ਕਿਸਾਨ ਆਗੂਆਂ ਨੇ ਦੱਸਿਆ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਡੋਵਾਲ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਟੋਲ ਪਲਾਜ਼ਿਆਂ ਨੂੰ ਵੀ ਨਿਰਧਾਰਿਤ ਸਮੇਂ ਲਈ ਟੋਲ ਮੁਕਤ ਕੀਤਾ ਗਿਆ।

ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ 'ਤੇ ਕਾਰਪੋਰੇਟ ਪੱਖੀ ਨੀਤੀਆਂ ਅਪਣਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਦੇ ਫ਼ੈਸਲੇ ਕਿਸਾਨਾਂ, ਮਜ਼ਦੂਰਾਂ ਅਤੇ ਕਰਮਚਾਰੀਆਂ ਦੇ ਹਿੱਤਾਂ ਦੇ ਵਿਰੁੱਧ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਧਰਨੇ ਅਤੇ ਰੋਸ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣਗੇ।

ਪਿਛਲੀ ਖ਼ਬਰ ਵਿਧਾਇਕਾ ਛੀਨਾ ਨੇ ਕੀਤਾ ਮਹੱਲਾ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਧਰਮਿੰਦਰ ਪ੍ਰਧਾਨ ਬਹੁਤ ਚੰਗੇ ਇਨਸਾਨ ਹਨ- ਕੇਵਲ ਸਿੰਘ ਢਿੱਲੋਂ