28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭਾਈ ਨਵਦੀਪ ਸਿੰਘ ਨੂੰ ਸ਼ਿਮਲਾ ਤੋਂ ਮਿਲੀ ਜ਼ਮਾਨਤ

ਸ੍ਰੀ ਅਨੰਦਪੁਰ ਸਾਹਿਬ, 25 ਜੁਲਾਈ (ਨਿੱਕੂਵਾਲ)- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਚੋਂ ਗ੍ਰਿਫ਼ਤਾਰ ਕੀਤੇ ਗਏ...

ਅਜੀਤ ਡੈਸਕ 25-07-2026

ਸ੍ਰੀ ਅਨੰਦਪੁਰ ਸਾਹਿਬ, 25 ਜੁਲਾਈ (ਨਿੱਕੂਵਾਲ)- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਚੋਂ ਗ੍ਰਿਫ਼ਤਾਰ ਕੀਤੇ ਗਏ ਭਾਈ ਨਵਦੀਪ ਸਿੰਘ (27) ਵਾਸੀ ਏਅਰਪੋਰਟ ਸੜਕ, ਸ੍ਰੀ ਅੰਮ੍ਰਿਤਸਰ ਸਾਹਿਬ ਨੂੰ 10 ਦਿਨ ਬਾਅਦ ਜ਼ਮਾਨਤ ਮਿਲ ਗਈ ਹੈ। ਇਸ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅਮਨਦੀਪ ਸਿੰਘ ਅਬਿਆਣਾ ਨੇ ਦੱਸਿਆ ਕਿ ਭਾਈ ਨਵਦੀਪ ਸਿੰਘ ਵਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਬੁੱਤ ਸਾਹਮਣੇ ਟਿੱਪਣੀ ਕੀਤੀ ਗਈ ਸੀ। ਜਿਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਸ਼ਿਮਲਾ ਪੁਲਿਸ ਵਲੋਂ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਦੱਸਣਯੋਗ ਹੈ ਕਿ ਬੀਤੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਪੈਂਦੇ ਸ੍ਰੀ ਕੀਰਤਪੁਰ ਸਾਹਿਬ ਲਾਗਲੇ ਹਿਮਾਚਲ ਪ੍ਰਦੇਸ਼ ਦੇ ਪ੍ਰਵੇਸ਼ ਦੁਆਰ ਵਜੋਂ ਜਾਣੇ ਜਾਂਦੇ ਪਿੰਡ “ਗੜਾ ਮੋੜਾ” ਟੋਲ ਪਲਾਜੇ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਨਿਹੰਗ ਸਿੰਘਾਂ ਵਲੋ ਮੋਰਚਾ ਲਗਾਇਆ ਗਿਆ ਸੀ।

ਪਿਛਲੀ ਖ਼ਬਰ ਮਾਨਸਾ ’ਚ ਨਬਾਲਗ ਲੜਕੀ ਨਾਲ ਜ਼ਬਰ ਜ਼ਨਾਹ, 5 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਸੌਂਪੀ