27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਜਵਾਨਾਂ ਨੂੰ ਕੀਤਾ ਨਮਨ

ਚੰਡੀਗੜ੍ਹ, 26 ਜੁਲਾਈ- 27ਵੇਂ ਕਾਰਗਿਲ ਵਿਜੈ ਦਿਵਸ ਮੌਕੇ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ...

ਅਜੀਤ ਡੈਸਕ 26-07-2026

ਚੰਡੀਗੜ੍ਹ, 26 ਜੁਲਾਈ- 27ਵੇਂ ਕਾਰਗਿਲ ਵਿਜੈ ਦਿਵਸ ਮੌਕੇ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਾਰਗਿਲ ਵਿਜੇ ਦਿਵਸ 'ਤੇ ਬਹਾਦਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ 27ਵੇਂ ਕਾਰਗਿਲ ਵਿਜੈ ਦਿਵਸ ਮੌਕੇ ਉਨ੍ਹਾਂ 527 ਸ਼ਹੀਦ ਜਵਾਨਾਂ ਨੂੰ ਕੋਟਿ-ਕੋਟਿ ਨਮਨ ਕੀਤਾ ਜਿਨ੍ਹਾਂ ਨੇ ਦੇਸ਼ ਦੀ ਅਖੰਡਤਾ ਅਤੇ ਸਨਮਾਨ ਲਈ ਆਪਣਾ ਸਰਵਉੱਚ ਬਲਿਦਾਨ ਦਿੱਤਾ। ਇਨ੍ਹਾਂ ਵਿਚ ਪੰਜਾਬ ਦੇ 65 ਬਹਾਦਰ ਸਪੂਤ ਵੀ ਸ਼ਾਮਲ ਸਨ, ਜਿਨ੍ਹਾਂ ਦੀ ਸ਼ਹਾਦਤ ’ਤੇ ਪੂਰੇ ਪੰਜਾਬ ਨੂੰ ਮਾਣ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਦੇ ਨਹੀਂ ਹੁੰਦੇ, ਉਹ ਪੂਰੇ ਦੇਸ਼ ਦੀ ਅਮਾਨਤ ਹੁੰਦੇ ਨੇ…ਅਸੀਂ ਅੱਜ ਜੋ ਖੁੱਲ੍ਹੀ ਹਵਾ ਵਿਚ ਸਾਹ ਲੈਂਦੇ ਹਾਂ, ਉਹ ਸਾਡੇ ਵੀਰ ਜਵਾਨਾਂ ਦੀ ਕੁਰਬਾਨੀ ਦਾ ਨਤੀਜਾ ਹੈ। ਉਨ੍ਹਾਂ ਦੇ ਬਲਿਦਾਨ ਨੂੰ ਯਾਦ ਰੱਖਣਾ ਹੀ ਉਨ੍ਹਾਂ ਲਈ ਸੱਚੀ ਸ਼ਰਧਾਂਜਲੀ ਹੈ।

 

ਪਿਛਲੀ ਖ਼ਬਰ ਕਰਜ਼ੇ ਤੋਂ ਤੰਗ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਪੈਰਾ ਪਾਵਰਲਿਫਟਿੰਗ ਮੁਕਾਬਲੇ ਵਿਚ ਝੰਡੂ ਕੁਮਾਰ ਨੇ ਜਿੱਤਿਆ ਕਾਂਸੀ ਦਾ ਤਮਗਾ