26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕਰਜ਼ੇ ਤੋਂ ਤੰਗ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

ਮਮਦੋਟ (ਫ਼ਿਰੋਜ਼ਪੁਰ), 26 ਜੁਲਾਈ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ...

ਅਜੀਤ ਡੈਸਕ 26-07-2026

ਮਮਦੋਟ (ਫ਼ਿਰੋਜ਼ਪੁਰ), 26 ਜੁਲਾਈ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਹਰਗੋਬਿੰਦ ਪੁਰਾ (ਅਲਫੂ ਕੇ) ਵਿਖੇ ਇਕ ਗਰੀਬ ਕਿਸਾਨ ਬਗੀਚਾ ਸਿੰਘ ਪੁੱਤਰ ਬਿਸ਼ਨ ਸਿੰਘ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ।

ਪਰਿਵਾਰਕ ਮੈਂਬਰਾਂ ਤੇ ਕਿਸਾਨ ਆਗੂਆਂ ਅਨੁਸਾਰ ਕਿਸਾਨ ਦੇ ਸਿਰ ਤੇ 7-8 ਲੱਖ ਰੁਪਏ ਦੇ ਕਰੀਬ ਬੈਂਕ ਦਾ ਕਰਜਾ ਸੀ, ਫਸਲਾਂ ਵਿਚੋ ਲਗਾਤਾਰ ਘਾਟੇ ਦੇ ਚਲਦਿਆਂ ਉਹ ਬੈਂਕ ਦਾ ਕਰਜ਼ਾ ਚੁਕਾਉਣ ਤੋਂ ਅਸਮਰਥ ਸੀ, ਜਿਸਦੀ ਪਰੇਸ਼ਾਨੀ ਦੇ ਚਲਦਿਆਂ ਬੀਤੀ ਸ਼ਾਮ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਨਿਗਲ ਲਈ ਗਈ ਸੀ, ਜਿਸਤੋਂ ਬਾਅਦ ਉਸਦੀ ਮੌਤ ਹੋ ਗਈ। ਉੱਧਰ ਕਿਸਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਪਿਛਲੀ ਖ਼ਬਰ ਕਿਸਾਨ ਜਥੇਬੰਦੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਜਵਾਨਾਂ ਨੂੰ ਕੀਤਾ ਨਮਨ