25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕਿਸਾਨ ਜਥੇਬੰਦੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਚੋਗਾਵਾਂ/ਅੰਮ੍ਰਿਤਸਰ, 26 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ...

ਅਜੀਤ ਡੈਸਕ 26-07-2026

ਚੋਗਾਵਾਂ/ਅੰਮ੍ਰਿਤਸਰ, 26 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਆਗੂ ਬਾਜ਼ ਸਿੰਘ ਸਾਰੰਗੜਾ ਅਤੇ ਲਖਵਿੰਦਰ ਸਿੰਘ ਡਾਲਾ ਦੀ ਅਗਵਾਈ ਹੇਠ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਜੋਨ ਲੋਪੋਕੇ–ਚੋਗਾਵਾਂ ਵਲੋਂ ਠੱਠੇ ਵਾਲਾ ਚੌਂਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲਾ ਫੂਕਿਆ ਗਿਆ।

ਇਸ ਮੌਕੇ ਜੋਨ ਲੋਪੋਕੇ ਪ੍ਰਧਾਨ ਗੁਰਲਾਲ ਸਿੰਘ ਕੱਕੜ, ਜਨਰਲ ਸਕੱਤਰ ਸਾਹਿਬ ਸਿੰਘ ਕੱਕੜ, ਕੈਸ਼ੀਅਰ ਕੁਲਬੀਰ ਸਿੰਘ ਲੋਪੋਕੇ ਅਤੇ ਪ੍ਰੈਸ ਸਕੱਤਰ ਸੁਖਜਿੰਦਰ ਸਿੰਘ ਲੋਪੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਕਰਮਚਾਰੀਆਂ, ਸਫ਼ਾਈ ਸੇਵਕਾਂ ਅਤੇ ਮਨਰੇਗਾ ਕਾਮਿਆਂ ਨਾਲ ਕੀਤੇ ਜਾ ਰਹੇ ਕਥਿਤ ਧੱਕਿਆਂ ਅਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਜਥੇਬੰਦੀ ਵਲੋਂ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਅਨੁਸਾਰ ਪੰਜਾਬ ਭਰ ਵਿੱਚ ਪੁਤਲਾ ਫੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਰੋਸ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਅਤੇ ਲੈਂਡ ਪੂਲਿੰਗ ਨੀਤੀ ਸਮੇਤ ਲੋਕ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿਚ ਜੋਨ ਲੋਪੋਕੇ–ਚੋਗਾਵਾਂ ਦੇ ਵੱਖ-ਵੱਖ ਪਿੰਡਾਂ ਦੇ ਪ੍ਰਧਾਨਾਂ, ਅਹੁਦੇਦਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼-ਪਸੰਦ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ ਅਤੇ ਸਰਕਾਰ ਨੂੰ ਲੋਕ ਵਿਰੋਧੀ ਨੀਤੀਆਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

ਪਿਛਲੀ ਖ਼ਬਰ ਅੱਜ ਜ਼ੀਰਕਪੁਰ ਆਉਣਗੇ ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਕਰਜ਼ੇ ਤੋਂ ਤੰਗ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ