24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜੈਂਤੀਪੁਰ (ਅੰਮ੍ਰਿਤਸਰ), 26 ਜੁਲਾਈ (ਭੁਪਿੰਦਰ ਸਿੰਘ ਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਗੂ ਟੇਕ ਸਿੰਘ ਝੰਡੇ

ਅਜੀਤ ਡੈਸਕ 26-07-2026

ਜੈਂਤੀਪੁਰ (ਅੰਮ੍ਰਿਤਸਰ), 26 ਜੁਲਾਈ (ਭੁਪਿੰਦਰ ਸਿੰਘ ਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਗੂ ਟੇਕ ਸਿੰਘ ਝੰਡੇ, ਗੁਰਭੇਜ ਸਿੰਘ ਝੰਡੇ ਅਤੇ ਲਖਵਿੰਦਰ ਸਿੰਘ ਵਰ੍ਹਿਆਮ ਨੰਗਲ ਦੀ ਅਗਵਾਈ ਹੇਠ ਟੋਲ ਪਲਾਜ਼ਾ ਕੱਥੂਨੰਗਲ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲਾ ਫੂਕਿਆ ਗਿਆ।

ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਕਰਮਚਾਰੀਆਂ, ਸਫ਼ਾਈ ਸੇਵਕਾਂ ਅਤੇ ਮਨਰੇਗਾ ਕਾਮਿਆਂ ਨਾਲ ਕੀਤੇ ਜਾ ਰਹੇ ਕਥਿਤ ਧੱਕਿਆਂ ਅਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਜਥੇਬੰਦੀ ਵਲੋਂ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਅਨੁਸਾਰ ਪੰਜਾਬ ਭਰ ਵਿਚ ਪੁਤਲਾ ਫੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਵਿਚ ਭਾਰੀ ਰੋਸ ਹੈ।

ਪਿਛਲੀ ਖ਼ਬਰ ਆਈ.ਐੱਸ.ਆਈ. ਅਤੇ ਬੱਬਰ ਖਾਲਸਾ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 1.3 ਕਿਲੋ ਵਿਸਫੋਟਕ ਸਮੇਤ ਆਈ.ਈ.ਡੀ. ਬਰਾਮਦ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੀਟ ਯੋਗਤਾ ਪ੍ਰਾਪਤ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ