22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

22 ਸਾਲਾ ਨਵਵਿਆਹਤਾ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਜ਼ੀਰਕਪੁਰ (ਮੁਹਾਲੀ), 26 ਜੁਲਾਈ - ਸ਼ਾਂਤੀ ਐਨਕਲੇਵ ਇਲਾਕੇ ਵਿਚ 22 ਸਾਲਾ ਨਵਵਿਆਹਤਾ ਨੇ ਕਥਿਤ ਤੌਰ 'ਤੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਢਕੋਲੀ ਥਾਣਾ ਪੁਲਿਸ ਮੌਕੇ...

ਅਜੀਤ ਡੈਸਕ 26-07-2026

ਜ਼ੀਰਕਪੁਰ (ਮੁਹਾਲੀ), 26 ਜੁਲਾਈ - ਸ਼ਾਂਤੀ ਐਨਕਲੇਵ ਇਲਾਕੇ ਵਿਚ 22 ਸਾਲਾ ਨਵਵਿਆਹਤਾ ਨੇ ਕਥਿਤ ਤੌਰ 'ਤੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਢਕੋਲੀ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੀ ਪਹਿਚਾਣ ਕਰੀਨਾ ਵਜੋਂ ਹੋਈ ਹੈ, ਜੋ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ।
ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਘਟਨਾ ਦੀ ਜਾਣਕਾਰੀ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ ਅਤੇ ਉਹ ਉੱਤਰ ਪ੍ਰਦੇਸ਼ ਤੋਂ ਡੇਰਾਬੱਸੀ ਪਹੁੰਚ ਰਹੇ ਹਨ।
ਢਕੋਲੀ ਪੁਲਿਸ ਮੁਤਾਬਕ ਕਰੀਨਾ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ। ਹਾਲਾਂਕਿ, ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਕੋਈ ਖ਼ੁਲਾਸਾ ਨਹੀਂ ਹੋਇਆ। ਮੌਕੇ ਤੋਂ ਕੋਈ ਸੁਸਾਈਡ ਨੋਟ ਵੀ ਬਰਾਮਦ ਨਹੀਂ ਹੋਇਆ।
ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੋਸਟਮਾਰਟਮ ਰਿਪੋਰਟ, ਮੌਕੇ ਤੋਂ ਇਕੱਠੇ ਕੀਤੇ ਸਬੂਤਾਂ ਅਤੇ ਪਰਿਵਾਰਕ ਬਿਆਨਾਂ ਦੇ ਆਧਾਰ 'ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਫਿਲਹਾਲ ਪੁਲਿਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਅਤੇ ਸਰਕਾਰ ਸਾਹਮਣੇ ਪੂਰੇ ਦੇਸ਼ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਉਠਾਈਆਂ ਹਨ ਰਾਹੁਲ ਗਾਂਧੀ ਨੇ - ਵੇਣੂਗੋਪ... ਅਗਲੀ ਖ਼ਬਰ ਏਸ਼ੀਆਈ ਖੇਡਾਂ 'ਤੇ ਪੂਰੀ ਤਰ੍ਹਾਂ ਕੇਂਦ੍ਰਿਤ ਰਹਾਂਗੀ - ਰਾਸ਼ਟਰਮੰਡਲ ਖੇਡਾਂ ਵਿਚ ਸੋਨ ਤਗਮਾ ਜਿੱਤਣ 'ਤੇ, ਮੀਰਾਬਾਈ ਚਾਨ...