17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 27 ਜੁਲਾਈ - ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਕਾਤ ਦੌਰਾਨ ਪੰਜਾਬ ਦੇ ਕਈਮੁੱਦਿਆਂ ਉੱਪਰ ਚਰਚਾ...

ਅਜੀਤ ਡੈਸਕ 27-07-2026

ਨਵੀਂ ਦਿੱਲੀ, 27 ਜੁਲਾਈ - ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਕਾਤ ਦੌਰਾਨ ਪੰਜਾਬ ਦੇ ਕਈਮੁੱਦਿਆਂ ਉੱਪਰ ਚਰਚਾ ਹੋਈ।
ਇਸ ਮੁਲਾਕਾਤ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਦੇ ਹਰ ਮੁੱਦੇ 'ਤੇ ਖੁੱਲ੍ਹ ਕੇ ਗੱਲ ਹੋਈ ਹੈ। ਪ੍ਰਧਾਨ ਮੰਤਰੀ ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹਨ। ਪੰਜਾਬ, ਜੋ ਪਹਿਲੇ ਨੰਬਰ 'ਤੇ ਸੀ, ਹੁਣ 22ਵੇਂ ਨੰਬਰ 'ਤੇ ਖਿਸਕ ਗਿਆ ਹੈ। ਪੰਜਾਬ ਨੂੰ ਡਬਲ ਇੰਜਣ ਦੀ ਲੋੜ ਹੈ। ਅਸੀਂ ਪੰਜਾਬ ਨੂੰ ਅੱਗੇ ਲੈ ਜਾਵਾਂਗੇ। ਅਸੀਂ ਪੰਜਾਬ ਦੇ ਕਿਸਾਨਾਂ ਤੋਂ ਲੈ ਕੇ ਗੈਂਗਸਟਰਾਂ ਤੱਕ ਦੇ ਮੁੱਦਿਆਂ 'ਤੇ ਚਰਚਾ ਕੀਤੀ। ਅਸੀਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ 'ਤੇ ਚਰਚਾ ਕੀਤੀ। ਪਹਿਲਾਂ ਗ੍ਰਹਿ ਮੰਤਰੀ ਆਏ, ਫਿਰ ਪ੍ਰਧਾਨ ਮੰਤਰੀ ਆਏ, ਫਿਰ ਨਿਤਿਨ ਨਬੀਨ ਆਏ ਅਤੇ ਹੁਣ ਪ੍ਰਧਾਨ ਮੰਤਰੀ ਦੁਬਾਰਾ ਆਉਣਗੇ।"

ਪਿਛਲੀ ਖ਼ਬਰ ਮਹਿਤਪੁਰ ਵਿਚ ਬੰਦ ਨੂੰ ਨਹੀ ਮਿਲਿਆ ਹੁੰਗਾਰਾਂ,ਬਾਜ਼ਾਰ ਆਮ ਵਾਂਗ ਰਿਹਾ ਖੁੱਲ੍ਹਾ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਭੁਲੱਥ 'ਚ ਰੋਸ ਪ੍ਰਦਰਸ਼ਨ