15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਭਾਜਪਾ ਦੇ ਸੰਗਰੂਰ ਦਫ਼ਤਰ ਪਹੁੰਚੇ ਰਵਨੀਤ ਸਿੰਘ ਬਿੱਟੂ

ਸੰਗਰੂਰ, 27 ਜੁਲਾਈ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਦਫ਼ਤਰ ਵਿਖੇ ਸੁੱਟੇ ਗਏ ਪੈਟਰੋਲ ਬੰਬ ਨੂੰ ਲੈ ਕੇ...

ਅਜੀਤ ਡੈਸਕ 27-07-2026

ਸੰਗਰੂਰ, 27 ਜੁਲਾਈ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਦਫ਼ਤਰ ਵਿਖੇ ਸੁੱਟੇ ਗਏ ਪੈਟਰੋਲ ਬੰਬ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਭਾਜਪਾ ਦੇ ਸੰਗਰੂਰ ਦਫ਼ਤਰ ਦਾ ਦੌਰਾ ਕਰਨ ਪਹੁੰਚੇ ਹਨ ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਸਮੇਂ ਬਦ ਤੋਂ ਬਦਤਰ ਹੋ ਚੁੱਕੇ ਹਨ l

ਪੁਲਿਸ ਚੌਂਕੀਆਂ, ਥਾਣੇ ਇੱਥੋਂ ਤੱਕ ਕਿ ਰੇਲਵੇ ਲਾਈਨਾਂ ਦੇ ਨਾਲ-ਨਾਲ ਰੇਲ ਗੱਡੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਭਾਜਪਾ ਦੇ ਦਫ਼ਤਰ ਵੀ ਸੁਰੱਖਿਅਤ ਨਹੀਂ ਰਹੇ l ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਭਾਰਤੀ ਜਨਤਾ ਪਾਰਟੀ ਦੇ ਸਾਰੇ ਦਫ਼ਤਰਾਂ ਦੇ ਉੱਤੇ ਸੁਰੱਖਿਆ ਗਾਰਡਾਂ ਦੀ ਤੈਨਾਤੀ ਕਰੇ l

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਦਿੱਲੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਧਮਾਨ ਆਈਚੀ ਸਟੀਲ ਦੇ ਪਲਾਂਟ ਦਾ ਨੀਂਹ ਪੱਥਰ ਰੱਖਿਆ