15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵਿਧਾਇਕ ਲਾਭ ਸਿੰਘ ਉਗੋਕੇ ਵਲੋਂ 58 ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਤਪਾ ਮੰਡੀ (ਬਰਨਾਲਾ), 27 ਜੁਲਾਈ (ਵਿਜੇ ਸ਼ਰਮਾ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...

ਅਜੀਤ ਡੈਸਕ 27-07-2026

ਤਪਾ ਮੰਡੀ (ਬਰਨਾਲਾ), 27 ਜੁਲਾਈ (ਵਿਜੇ ਸ਼ਰਮਾ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰੋਜ਼ਗਾਰ ਦੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਇਸੇ ਤਹਿਤ ਹਲਕਾ ਭਦੌੜ ਵਿਚ ਨਵ-ਨਿਯੁਕਤ 58 ਆਂਗਣਵਾੜੀ ਵਰਕਰ ਭੈਣਾਂ ਨੂੰ ਨਿਯੁਕਤੀ ਪੱਤਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਇੰਚਾਰਜ ਲਾਭ ਸਿੰਘ ਉਗੋਕੇ ਵਲੋਂ ਸੌਂਪਣ ਤੋਂ ਬਾਅਦ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਕਿਉਂਕਿ ਭਦੌੜ ਹਲਕੇ ਦੇ ਲੋਕਾਂ ਲਈ ਇਕ ਹੋਰ ਖੁਸ਼ੀ ਦੀ ਸਾਹਮਣੇ ਆਈ ਹੈ।

ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦਾ ਸਮਾਜ ਵਿਚ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਹ ਛੋਟੇ ਬੱਚਿਆਂ ਦੀ ਦੇਖਭਾਲ, ਉਨ੍ਹਾਂ ਦੇ ਪੋਸ਼ਣ, ਮੁੱਢਲੀ ਸਿੱਖਿਆ ਅਤੇ ਮਾਵਾਂ ਤੇ ਬੱਚਿਆਂ ਦੀ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਸੇਵਾਵਾਂ ਨਿਭਾਉਂਦੀਆਂ ਹਨ। ਨਵੀਆਂ ਨਿਯੁਕਤੀਆਂ ਨਾਲ ਜਿੱਥੇ ਇਨ੍ਹਾਂ ਭੈਣਾਂ ਨੂੰ ਰੁਜ਼ਗਾਰ ਦਾ ਮੌਕਾ ਮਿਲਿਆ ਹੈ, ਉੱਥੇ ਹੀ ਆਂਗਣਵਾੜੀ ਕੇਂਦਰਾਂ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਸਾਫ਼ ਨਜ਼ਰ ਆ ਰਿਹਾ ਸੀ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਵਰਕਰਾਂ ਨੇ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਮਿੱਡੂਖੇੜਾ ਵਿਚ ਪੁਰਾਣੀ ਰੰਜਿਸ਼ ਤਹਿਤ ਹਮਲੇ ‘ਚ ਜ਼ਖ਼ਮੀ ਨੌਜਵਾਨ ਦੀ ਮੌਤ ਅਗਲੀ ਖ਼ਬਰ ਪਾਵਰਕਾਮ ਸਟੇਸ਼ਨ ਵਿਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ