11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਤੋਂ ਬਾਅਦ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ

ਡੇਰਾਬੱਸੀ (ਮੋਹਾਲੀ), 29 ਜੁਲਾਈ (ਗੁਰਮੀਤ ਸਿੰਘ) - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ...

ਅਜੀਤ ਡੈਸਕ 28-07-2026

ਡੇਰਾਬੱਸੀ (ਮੋਹਾਲੀ), 29 ਜੁਲਾਈ (ਗੁਰਮੀਤ ਸਿੰਘ) - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਡੇਰਾਬੱਸੀ ਵਿਚ ਤਾਇਨਾਤ ਮਾਈਨਿੰਗ ਵਿਭਾਗ ਦੇ ਸਬ ਡਿਵੀਜ਼ਨਲ ਅਫ਼ਸਰ (ਐਸਡੀਓ) ਰਮਨਜੋਤ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਮਿਲੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ।

ਸਰਕਾਰੀ ਬੁਲਾਰੇ ਮੁਤਾਬਕ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਦੇ ਮਾਮਲੇ ਵਿਚ ਕਾਨੂੰਨੀ ਕਾਰਵਾਈ ਨਾ ਕਰਨ ਦੇ ਬਦਲੇ ਐਸ.ਡੀ.ਓ ਨੇ ਪਹਿਲਾਂ 40 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਬਾਅਦ ਵਿਚ ਦੋਵਾਂ ਧਿਰਾਂ ਵਿਚਾਲੇ 19.40 ਲੱਖ ਰੁਪਏ ਵਿਚ ਸੌਦਾ ਤੈਅ ਹੋ ਗਿਆ। ਦੋਸ਼ ਹੈ ਕਿ ਇਸ ਸੌਦੇ ਤਹਿਤ ਐਸ.ਡੀ.ਓ. ਨੇ ਪਹਿਲੀ ਕਿਸ਼ਤ ਵਜੋਂ 8 ਲੱਖ ਰੁਪਏ ਵੀ ਲੈ ਲਏ।

ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਹੈਲਪਲਾਈਨ 'ਤੇ ਸ਼ਿਕਾਇਤ ਦੇ ਨਾਲ-ਨਾਲ ਐਸ.ਡੀ.ਓ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪੀ। ਜਾਂਚ ਦੌਰਾਨ ਰਿਕਾਰਡਿੰਗ ਦੀ ਪੁਸ਼ਟੀ ਹੋਣ ਉਪਰੰਤ ਦੋਸ਼ ਸਹੀ ਪਾਏ ਗਏ, ਜਿਸ ਤੋਂ ਬਾਅਦ ਵਿਜੀਲੈਂਸ ਨੇ ਐਸ.ਡੀ.ਓ ਨੂੰ ਗ੍ਰਿਫ਼ਤਾਰ ਕਰ ਲਿਆ।

ਵਿਜੀਲੈਂਸ ਬਿਊਰੋ ਦੇ ਮੋਹਾਲੀ ਥਾਣੇ ਵਿਚ ਮੁਲਜ਼ਮ ਐਸ.ਡੀ.ਓ. ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਤੱਥ ਵੀ ਖੰਗਾਲੇ ਜਾ ਰਹੇ ਹਨ।

ਪਿਛਲੀ ਖ਼ਬਰ ਉੜੀ ਮਾਈਨ ਬਲਾਸਟ: ਉੜੀ ਵਿੱਚ ਕੰਟਰੋਲ ਰੇਖਾ ਨੇੜੇ ਧਮਾਕਾ; ਦੋ ਭਾਰਤੀ ਫੌਜ ਦੇ ਜਵਾਨ ਜ਼ਖਮੀ ਅਗਲੀ ਖ਼ਬਰ ਡੀ.ਐੱਸ.ਪੀ. ਅਤੇ ਐੱਸ.ਡੀ.ਐੱਮ. ਨੇ ਜਗਰਾਉਂ ਦੇ ਵੱਖ-ਵੱਖ ਵਪਾਰੀ ਸੰਗਠਨਾਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਅਹਿਮ ਮੁੱਦਿਆਂ...