10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ਼ਾਰਟ ਸਰਕਟ ਕਾਰਨ ਅੱਠ ਪਸ਼ੂਆਂ ਦੀ ਮੌਤ

ਭਵਾਨੀਗੜ੍ਹ, (ਸੰਗਰੂਰ), 29 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) – ਨੇੜਲੇ ਪਿੰਡ ਨਕਟੇ ਵਿਖੇ ਬੀਤੀ ਰਾਤ ਇਕ ਦੁਖਦਾਈ ਹਾਦਸਾ ਵਾਪਰ ਗਿਆ, ਜਿਥੇ ਬਿਜਲੀ ਦੇ ਸ਼ਾਰਟ ਸਰਕਟ....

ਅਜੀਤ ਡੈਸਕ 29-07-2026

ਭਵਾਨੀਗੜ੍ਹ, (ਸੰਗਰੂਰ), 29 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) – ਨੇੜਲੇ ਪਿੰਡ ਨਕਟੇ ਵਿਖੇ ਬੀਤੀ ਰਾਤ ਇਕ ਦੁਖਦਾਈ ਹਾਦਸਾ ਵਾਪਰ ਗਿਆ, ਜਿਥੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਰੰਟ ਲੱਗਣ ਨਾਲ ਪਸ਼ੂ ਪਾਲਕ ਪਰਗਟ ਸਿੰਘ ਪੁੱਤਰ ਗੁਰਬਚਨ ਸਿੰਘ ਦੇ ਅੱਠ ਪਸ਼ੂਆਂ ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਸਮੇਂ ਅਚਾਨਕ ਬਿਜਲੀ ਦਾ ਸ਼ਾਰਟ ਸਰਕਿਟ ਹੋਣ ਕਾਰਨ ਪਸ਼ੂ ਕਰੰਟ ਦੀ ਲਪੇਟ ਵਿਚ ਆ ਗਏ। ਜਦੋਂ ਤੱਕ ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਲੱਗਿਆ, ਉਦੋਂ ਤੱਕ ਅੱਠ ਪਸ਼ੂਆਂ ਦੀ ਮੌਤ ਹੋ ਚੁੱਕੀ ਸੀ। ਇਸ ਹਾਦਸੇ ਨਾਲ ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਪਿਛਲੀ ਖ਼ਬਰ ਲੋਕ ਸਭਾ ’ਚ ਅੱਜ ਪੇਪਰ ਲੀਕ ਸੋਧ ਬਿੱਲ ’ਤੇ ਬੋਲ ਸਕਦੇ ਨੇ ਰਾਹੁਲ ਗਾਂਧੀ ਅਗਲੀ ਖ਼ਬਰ ਯੂ.ਪੀ. : ਟਰੱਕ ਦੀ ਚਪੇਟ ’ਚ ਆਈ ਪਿਕਅੱਪ, ਤਿੰਨ ਦੀ ਮੌਤ