08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਲਵੰਡੀ ਸਾਬੋ (ਬਠਿੰਡਾ), 29 ਜੁਲਾਈ (ਰਣਜੀਤ ਸਿੰਘ ਰਾਜੂ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ...

ਅਜੀਤ ਡੈਸਕ 29-07-2026

 ਤਲਵੰਡੀ ਸਾਬੋ (ਬਠਿੰਡਾ), 29 ਜੁਲਾਈ (ਰਣਜੀਤ ਸਿੰਘ ਰਾਜੂ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦਿੱਲੀ ਪ੍ਰਦਰਸ਼ਨ ਚ ਸ਼ਾਮਿਲ ਹੁੰਦੇ ਰਹੇ ਸਿਆਸੀ ਆਗੂ ਪੰਜਾਬ ਚ ਫਾਰਮੇਸੀ ਪੇਪਰ ਲੀਕ 'ਤੇ ਚੁੱਪ ਕਿਉਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਹਰ ਪੱਖੋਂ ਜੋ 1 ਨੰਬਰ 'ਤੇ ਹੁੰਦਾ ਸੀ ਅੱਜ 22ਵੇਂ ਨੰਬਰ 'ਤੇ ਹੈ ਅਤੇ ਇਸ ਨੂੰ ਦੁਬਾਰਾ ਇਕ ਨੰਬਰ ਸਿਰਫ ਡਬਲ ਇੰਜਣ ਸਰਕਾਰ ਹੀ ਲਿਆ ਸਕਦੀ ਹੈ।ਅਕਾਲੀ ਦਲ ਨਾਲ ਗਠਜੋੜ 'ਤੇ ਉਨ੍ਹਾਂ ਫਿਰ ਕਿਹਾ ਕਿ ਭਾਜਪਾ ਸਾਰੀਆਂ 117 ਸੀਟਾਂ ਤੇ ਇਕੱਲੇ ਚੋਣ ਲੜੇਗੀ।

ਪਿਛਲੀ ਖ਼ਬਰ ਲੋਕ ਸਭਾ ਵਿਚ ਪੇਪਰ ਲੀਕ ਖ਼ਿਲਾਫ਼ ਸੋਧ ਬਿੱਲ ਪਾਸ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ